ਦੀਪਿਕਾ ਦੀ ਪ੍ਰੈਗਨੈਂਸੀ ਮਗਰੋਂ ਵਧਿਆ ਰਣਵੀਰ ਸਿੰਘ ਦਾ ਪਿਆਰ, Kiss ਵਾਲਾ ਵੀਡੀਓ ਹੋ ਰਿਹਾ ਵਾਇਰਲ

Wednesday, Mar 06, 2024 - 02:25 PM (IST)

ਦੀਪਿਕਾ ਦੀ ਪ੍ਰੈਗਨੈਂਸੀ ਮਗਰੋਂ ਵਧਿਆ ਰਣਵੀਰ ਸਿੰਘ ਦਾ ਪਿਆਰ, Kiss ਵਾਲਾ ਵੀਡੀਓ ਹੋ ਰਿਹਾ ਵਾਇਰਲ

ਬਾਲੀਵੁੱਡ ਡੈਸਕ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੀ ਜੋੜੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਹ ਜੋੜਾ ਹਾਲ ਹੀ ਵਿਚ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਇਕ ਵਾਰ ਫ਼ਿਰ ਸੁਰਖੀਆਂ ਵਿਚ ਹੈ। ਦੋਹਾਂ ਨੇ ਹਾਲ ਹੀ 'ਚ ਦੱਸਿਆ ਸੀ ਕਿ ਉਹ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਵੀ ਦੋਹਾਂ ਨੂੰ ਖ਼ੂਬ ਆਨੰਦ ਮਾਣਿਆ। ਇਸ ਦੌਰਾਨ ਦੋਵਾਂ ਦਾ ਇਕ ਪਿਆਰਾ ਰੋਮਾਂਟਿਕ ਪਲ ਪਾਪਰਾਜ਼ੀ ਨੇ ਕੈਦ ਕੀਤਾ ਹੈ, ਜੋ ਹੁਣ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਣਾ ਰਣੌਤ ਨੇ ਫ਼ਿਰ ਲਿਆ ਦਿਲਜੀਤ ਦੋਸਾਂਝ ਨਾਲ ਪੰਗਾ! ਅੰਬਾਨੀ ਦੇ ਵਿਆਹ 'ਚ ਪਹੁੰਚੇ ਸਿਤਾਰਿਆਂ 'ਤੇ ਕੱਸਿਆ ਤੰਜ

ਸਾਹਮਣੇ ਆਈ ਵੀਡੀਓ 'ਚ ਦੋਵੇਂ ਜਾਮਨਗਰ 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਤੋਂ ਬਾਅਦ ਮੁੰਬਈ ਵਾਪਸ ਪਰਤੇ ਹਨ। ਇਸ ਦੌਰਾਨ ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੂਕੋਣ ਲਈ ਕਾਰ ਦਾ ਪਿਛਲਾ ਦਰਵਾਜ਼ਾ ਖੋਲ੍ਹਿਆ ਅਤੇ ਉਸ ਨੂੰ ਪਿਆਰ ਨਾਲ ਬਿਠਾਇਆ। ਇਸ ਤੋਂ ਬਾਅਦ ਦੋਹਾਂ ਨੇ ਇਕ-ਦੂਜੇ ਨੂੰ ਕਿੱਸ ਕੀਤਾ। ਫਿਰ ਰਣਵੀਰ ਸਿੰਘ ਸਾਹਮਣੇ ਵਾਲੀ ਸੀਟ 'ਤੇ ਬੈਠ ਗਏ। ਇਸ ਦੀ ਝਲਕ ਕੈਮਰੇ 'ਚ ਕੈਦ ਹੋ ਗਈ ਸੀ। ਹਾਲਾਂਕਿ ਇਸ ਵੀਡੀਓ 'ਚ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਬਿਲਕੁਲ ਸਾਫ ਨਜ਼ਰ ਨਹੀਂ ਆ ਰਹੇ ਹਨ। ਫਿਰ ਵੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 
 
 
 
 
 
 
 
 
 
 
 
 
 
 
 

A post shared by Varinder Chawla (@varindertchawla)

ਫੈਨਜ਼ ਬੋਲੇ, 'ਹੋਰ ਮਜ਼ਬੂਤ ਹੋ ਗਿਆ ਹੈ ਰਿਸ਼ਤਾ'

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਦੋਵਾਂ ਅਦਾਕਾਰਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਦੀਪਿਕਾ ਦੇ ਪ੍ਰੈਗਨੈਂਸੀ ਤੋਂ ਬਾਅਦ ਰਣਵੀਰ ਸਿੰਘ ਦਾ ਉਨ੍ਹਾਂ ਪ੍ਰਤੀ ਪਿਆਰ ਹੋਰ ਵੀ ਵੱਧ ਗਿਆ ਹੈ। ਬੇਬੀ ਦੀ ਖੁਸ਼ਖਬਰੀ ਤੋਂ ਬਾਅਦ ਦੋਵਾਂ ਦਾ ਰਿਸ਼ਤਾ ਹੋਰ ਮਜ਼ਬੂਤ ​​ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਰਣਵੀਰ ਹਮੇਸ਼ਾ ਦੀਪਿਕਾ ਪਾਦੁਕੋਣ ਲਈ ਬਹੁਤ ਕੇਅਰਿੰਗ ਰਹੇ ਹਨ ਅਤੇ ਹੁਣ ਜਦੋਂ ਉਹ ਗਰਭਵਤੀ ਹੈ ਤਾਂ ਰਣਵੀਰ ਡਬਲ ਕੇਅਰਿੰਗ ਹੋ ਗਏ ਹਨ।

ਇਹ ਖ਼ਬਰ ਵੀ ਪੜ੍ਹੋ - Box Office Collection Report: 'ਆਰਟੀਕਲ 370' ਦੀ ਧੂਮ ਜਾਰੀ, ਜਾਣੋ 'ਕ੍ਰੈਕ' ਤੇ ਹੋਰ ਫ਼ਿਲਮਾਂ ਦਾ ਹਾਲ

ਹਾਲ ਹੀ 'ਚ ਦੀਪਿਕਾ ਪਾਦੂਕੋਣ ਨੂੰ ਏਅਰਪੋਰਟ 'ਤੇ ਦੇਖਿਆ ਗਿਆ ਸੀ। ਉਨ੍ਹਾਂ ਦੀ ਲੂਜ਼ ਡਰੈੱਸ 'ਚ ਬੇਬੀ ਬੰਪ ਦਿਖ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਮਾਂ ਬਣਨ ਵਾਲੀ ਹੈ। ਕੁਝ ਦਿਨਾਂ ਬਾਅਦ ਉਸ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ। ਹਾਲ ਹੀ 'ਚ ਇਕ ਇੰਟਰਵਿਊ 'ਚ ਗੱਲਬਾਤ ਦੌਰਾਨ ਉਸ ਨੇ ਇਸ ਗੱਲ ਦਾ ਇਸ਼ਾਰਾ ਕੀਤਾ ਸੀ ਅਤੇ ਦੱਸਿਆ ਸੀ ਕਿ ਉਹ ਅਤੇ ਰਣਵੀਰ ਹੁਣ ਆਪਣੇ ਪਰਿਵਾਰ ਨੂੰ ਵਧਾਉਣਾ ਚਾਹੁੰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News