ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਦੀਪਿਕਾ ਤੇ ਰਣਵੀਰ ਦੀ ਰੋਮਾਂਟਿਕ ਵੀਡੀਓ
Friday, Mar 26, 2021 - 05:01 PM (IST)

ਮੁੰਬਈ (ਬਿਊਰੋ) : ਬਾਲੀਵੁੱਡ ਦੀ ਖ਼ੂਬਸੂਰਤ ਜੋੜੀ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਬਹੁਤ ਸਮੇਂ ਬਾਅਦ ਸੋਸ਼ਲ ਮੀਡੀਆ 'ਤੇ ਕੁਝ ਪੋਸਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪਤਨੀ ਦੀਪਿਕਾ ਪਾਦੂਕੋਣ ਨਾਲ ਮਸਤੀ ਵਾਲੀ ਵੀਡੀਓ ਦਰਸ਼ਕਾਂ ਨਾਲ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਦੋਵੇਂ ਜਣੇ ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਹੋਏ ਅਤੇ ਖ਼ੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦੋ ਵੀਡੀਓਜ਼ ਨੂੰ ਪੋਸਟ ਕੀਤਾ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਰਣਵੀਰ ਤੇ ਦੀਪਿਕਾ ਦੀ ਇਸ ਵੀਡੀਓ 'ਤੇ ਪ੍ਰਸ਼ੰਸਕ ਤੇ ਨਾਮੀ ਕਲਾਕਾਰ ਵੀ ਕੁਮੈਂਟ ਕਰਕੇ ਦੋਵੇਂ ਦੀ ਤਾਰੀਫ ਕਰ ਰਹੇ ਹਨ। ਬਾਲੀਵੁੱਡ ਦੀ ਸਭ ਤੋਂ ਚਰਚਿਤ ਵਿਆਹੁਤਾ ਜੋੜੀ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਨੇ 14 ਨਵੰਬਰ 2018 'ਚ ਇਟਲੀ 'ਚ ਵਿਆਹ ਕਰਵਾਇਆ ਸੀ।
ਇਸ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ। ਦੋਵਾਂ ਨੇ ਇਕੱਠੇ ਕਈ ਬਾਲੀਵੁੱਡ ਫ਼ਿਲਮਾਂ 'ਚ ਕੰਮ ਕੀਤਾ ਹੈ। ਵਿਆਹ ਤੋਂ ਬਾਅਦ ਇਹ ਜੋੜੀ ਬਹੁਤ ਜਲਦ ਫ਼ਿਲਮ '83' 'ਚ ਨਜ਼ਰ ਆਵੇਗੀ। ਇਸ ਫ਼ਿਲਮ 'ਚ ਦੀਪਿਕਾ ਪਾਦੂਕੋਣ ਕਪਿਲ ਦੇਵ ਦੀ ਪਤਨੀ ਦਾ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ।