ਦੀਪਿਕਾ ਪਾਦੂਕੋਣ ਨੇ ਫਲਾਂਟ ਕੀਤਾ ਬੇਬੀ ਬੰਪ, ਆਲੀਆ ਭੱਟ ਸਮੇਤ ਕਈ ਹੋਰ ਸਿਤਾਰਿਆਂ ਨੇ ਕੀਤੇ ਕੁਮੈਂਟ

Thursday, Jun 20, 2024 - 03:15 PM (IST)

ਦੀਪਿਕਾ ਪਾਦੂਕੋਣ ਨੇ ਫਲਾਂਟ ਕੀਤਾ ਬੇਬੀ ਬੰਪ, ਆਲੀਆ ਭੱਟ ਸਮੇਤ ਕਈ ਹੋਰ ਸਿਤਾਰਿਆਂ ਨੇ ਕੀਤੇ ਕੁਮੈਂਟ

ਮੁੰਬਈ- ਦੀਪਿਕਾ ਪਾਦੂਕੋਣ ਨੇ ਪਹਿਲੀ ਵਾਰ ਪੋਸਟ ਰਾਹੀਂ ਬੇਬੀ ਬੰਪ ਦੀ ਝਲਕ ਸਾਂਝੀ ਕੀਤੀ ਹੈ। ਦੀਪਿਕਾ ਪਾਦੂਕੋਣ ਜਲਦ ਹੀ ਪਤੀ ਰਣਵੀਰ ਸਿੰਘ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਹੀ ਹੈ। ਉਸ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਫੋਟੋਆਂ ਦੀ ਇੱਕ ਲੜੀ ਸਾਂਝੀ ਕਰਕੇ ਆਪਣੇ ਬੇਬੀ ਬੰਪ ਦੀ ਪਹਿਲੀ ਝਲਕ ਦਿਖਾਈ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਬਲੈਕ ਆਊਟਫਿਟ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਦੇ ਚਿਹਰੇ 'ਤੇ ਪ੍ਰੈਗਨੈਂਸੀ ਦੀ ਚਮਕ ਸਾਫ ਨਜ਼ਰ ਆ ਰਹੀ ਹੈ, ਜੋ ਜਲਦ ਹੀ ਮਾਂ ਬਣਨ ਜਾ ਰਹੀ ਹੈ।

PunjabKesari

 

ਇਸ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਹੁਣ ਅਦਾਕਾਰਾ ਆਲੀਆ ਭੱਟ ਨੇ ਆਪਣੀਆਂ ਇਨ੍ਹਾਂ ਤਸਵੀਰਾਂ 'ਤੇ ਕੁਮੈਂਟ ਕਰਕੇ ਮਹਿਫ਼ਲ ਲੁੱਟ ਲਈ ਹੈ।ਕੁਮੈਂਟ ਕਰਦੇ ਹੋਏ ਆਲੀਆ ਨੇ ਲਿਖਿਆ ਹੈ 'ਗੋਰਜ ਦਾ ਮਤਲਬ ਖੂਬਸੂਰਤ'। ਆਲੀਆ ਹੀ ਨਹੀਂ ਰਕੁਲ ਪ੍ਰੀਤ ਅਤੇ ਜੈਕਲੀਨ ਫਰਨਾਂਡੀਜ਼ ਵਰਗੀਆਂ ਅਦਾਕਾਰਾਂ ਨੇ ਦੀਪਿਕਾ ਦੀਆਂ ਤਸਵੀਰਾਂ ਦੀ ਤਾਰੀਫ਼ ਕੀਤੀ ਹੈ।

PunjabKesari

ਕੁਝ ਮਹੀਨੇ ਪਹਿਲਾਂ ਦੀਪਿਕਾ ਪਾਦੁਕੋਣ ਨੇ ਸੋਸ਼ਲ ਮੀਡੀਆ 'ਤੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਉਨ੍ਹਾਂ ਮੁਤਾਬਕ ਦੀਪਿਕਾ ਇਸ ਸਾਲ ਸਤੰਬਰ 'ਚ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ। ਤੁਹਾਨੂੰ ਦੱਸ ਦੇਈਏ ਕਿ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਦਾ ਵਿਆਹ ਸਾਲ 2018 ਵਿੱਚ ਹੋਇਆ ਸੀ। ਅਜਿਹੇ 'ਚ ਵਿਆਹ ਦੇ 6 ਸਾਲ ਬਾਅਦ ਉਨ੍ਹਾਂ ਦੇ ਘਰ 'ਚ ਕਿਲਕਾਰੀ ਗੂੰਜੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

DILSHER

Content Editor

Related News