ਦੀਪਿਕਾ-ਰਣਵੀਰ ਦੀ ਨੰਨ੍ਹੀ ਧੀ ਦੀਆਂ ਕਿਊਟ ਤਸਵੀਰਾਂ! ਸੱਚਾਈ ਜਾਣ ਲੱਗੇਗਾ ਝਟਕਾ

Wednesday, Sep 11, 2024 - 11:44 AM (IST)

ਦੀਪਿਕਾ-ਰਣਵੀਰ ਦੀ ਨੰਨ੍ਹੀ ਧੀ ਦੀਆਂ ਕਿਊਟ ਤਸਵੀਰਾਂ! ਸੱਚਾਈ ਜਾਣ ਲੱਗੇਗਾ ਝਟਕਾ

ਮੁੰਬਈ (ਬਿਊਰੋ) - ਬਾਲੀਵੁੱਡ ਦੀ ਪਾਵਰ ਕਪਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਹਾਲ ਹੀ 'ਚ ਇੱਕ ਬੇਟੀ ਦੇ ਮਾਤਾ-ਪਿਤਾ ਬਣੇ ਹਨ। ਰਣਵੀਰ ਅਤੇ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਰਾਹੀਂ ਧੀ ਦੇ ਸੁਆਗਤ ਦੀ ਖੁਸ਼ਖਬਰੀ ਸਾਂਝੀ ਕੀਤੀ ਹੈ। 

PunjabKesari

ਦੱਸ ਦੇਈਏ ਕਿ ਦੀਪਿਕਾ ਅਤੇ ਰਣਵੀਰ ਦੀ ਬੇਟੀ ਦਾ ਜਨਮ 8 ਸਤੰਬਰ 2024 ਨੂੰ ਹੋਇਆ ਸੀ। ਹਾਲਾਂਕਿ, ਹੁਣ ਜੋੜੇ ਦੇ ਪ੍ਰਸ਼ੰਸਕ ਇਸ ਨੰਨ੍ਹੀ ਪਰੀ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸੀ ਵਿਚਾਲੇ ਅਦਾਕਾਰਾ ਦੀ ਧੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀਆਂ ਹਨ, ਜਿਨ੍ਹਾਂ ਨੇ ਫੈਨਜ਼ ਵਿਚਾਲੇ ਹਲਚਲ ਮਚਾ ਦਿੱਤੀ ਹੈ।

PunjabKesari

ਹਾਲ ਹੀ 'ਚ ਰਣਵੀਰ ਦੀਆਂ ਕਈ ਤਸਵੀਰਾਂ _riya_padukone_ ਨਾਂ ਦੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਅਭਿਨੇਤਾ ਦੀ ਗੋਦ 'ਚ ਇਕ ਬਹੁਤ ਹੀ ਪਿਆਰੀ ਬੱਚੀ ਹੈ। ਇੰਟਰਨੈੱਟ ‘ਤੇ ਸਾਹਮਣੇ ਆਈਆਂ ਇਹ ਸਾਰੀਆਂ ਤਸਵੀਰਾਂ AI ਦੁਆਰਾ ਬਣਾਈਆਂ ਗਈਆਂ ਹਨ ਅਤੇ ਨਾ ਹੀ ਰਣਵੀਰ ਅਤੇ ਨਾ ਹੀ ਦੀਪਿਕਾ ਨੇ ਅਜੇ ਤੱਕ ਆਪਣੀ ਬੇਟੀ ਦੀ ਤਸਵੀਰ ਸ਼ੇਅਰ ਕੀਤੀ ਹੈ।

PunjabKesari

ਇੰਨਾ ਹੀ ਨਹੀਂ ਇਸ ਤੋਂ ਬਾਅਦ ਦੀਪਿਕਾ ਦੀਆਂ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਤੇ ਫੈਨਜ਼ ਕੁਮੈਂਟ ਕਰਕੇ ਆਪਣਾ ਪਿਆਰ ਦਿਖਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News