ਮਾਣਹਾਨੀ ਦਾ ਮਾਮਲਾ: ਸ਼ਾਹਰੁਖ ਖਾਨ ਤੇ ਨੈੱਟਫਲਿਕਸ ਨੂੰ ਦਿੱਲੀ ਹਾਈ ਕੋਰਟ ਦਾ ਨੋਟਿਸ
Thursday, Oct 09, 2025 - 02:00 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਇੰਡੀਅਨ ਰੈਵੇਨਿਊ ਸਰਵਿਸ (ਆਈ. ਆਰ. ਐੱਸ.) ਅਧਿਕਾਰੀ ਸਮੀਰ ਵਾਨਖੇੜੇ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਅਦਾਕਾਰ ਸ਼ਾਹਰੁਖ ਖਾਨ, ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਨੈੱਟਫਲਿਕਸ ਨੂੰ ਨੋਟਿਸ ਜਾਰੀ ਕੀਤਾ। ਵਾਨਖੇੜੇ ਨੇ ਇਨ੍ਹਾਂ ’ਤੇ ਵੈੱਬ ਸੀਰੀਜ਼ ‘ਦਿ ਬੈਡਸ ਆਫ ਬਾਲੀਵੁੱਡ’ ਦੇ ਰਾਹੀਂ ਕਥਿਤ ਤੌਰ ’ਤੇ ਉਨ੍ਹਾਂ ਦੀ ਸਾਖ ਨੂੰ ਧੁੰਦਲਾ ਕਰਨ ਦਾ ਦੋਸ਼ ਲਗਾਇਆ ਹੈ।
ਜਸਟਿਸ ਪੁਰਸ਼ੇਂਦਰ ਕੁਮਾਰ ਕੌਰਵ ਨੇ ਪ੍ਰਤੀਵਾਦੀਆਂ-ਗੌਰੀ ਖਾਨ ਦੀ ਮਾਲਕੀ ਵਾਲੀ ਰੈੱਡ ਚਿਲੀਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ, ਨੈੱਟਫਲਿਕਸ, ਐਕਸ ਕਾਰਪ (ਪਹਿਲਾਂ ਟਵਿੱਟਰ), ਗੂਗਲ ਐੱਲ. ਐੱਲ. ਸੀ., ਮੈਟਾ ਪਲੇਟਫਾਰਮ, ਆਰ. ਪੀ. ਜੀ. ਲਾਈਫਸਟਾਈਲ ਮੀਡੀਆ ਪ੍ਰਾਈਵੇਟ ਲਿਮਟਿਡ ਅਤੇ ਜੌਨ ਡੋ - ਨੂੰ ਮਾਣਹਾਨੀ ਦੇ ਮਾਮਲੇ ਵਿਚ ਸੰਮਨ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਆਪਣੇ ਜਵਾਬ ਦਾਇਰ ਕਰਨ ਲਈ ਕਿਹਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਅਕਤੂਬਰ ਦੀ ਤਰੀਕ ਨਿਰਧਾਰਤ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖ਼ਬਰ ! ਰਾਜਵੀਰ ਜਵੰਦਾ ਮਗਰੋਂ ਇਕ ਹੋਰ ਕਲਾਕਾਰ ਨੇ ਛੱਡੀ ਦੁਨੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8