ਜੈਕਲੀਨ ਫਰਨਾਂਡੀਜ਼ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 25 ਮਾਰਚ ਨੂੰ
Sunday, Jan 22, 2023 - 02:52 PM (IST)
ਨਵੀਂ ਦਿੱਲੀ (ਭਾਸ਼ਾ) - ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ’ਤੇ ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੇ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਨਾਂ ਗਲਤ ਤਰੀਕੇ ਨਾਲ ਘਸੀਟਣ ’ਤੇ ਜੈਕਲੀਨ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਖ਼ਬਰ ਵੀ ਪੜ੍ਹੋ : ਗਾਇਕ ਪਰਮੀਸ਼ ਵਰਮਾ ਦੇ 'ਗੰਨ ਕਲਚਰ' 'ਤੇ ਤਿੱਖੇ ਬੋਲ, ਪੰਜਾਬ ਸਰਕਾਰ ਨੂੰ ਆਖ ਦਿੱਤੀ ਇਹ ਗੱਲ
ਕੈਨੇਡੀਅਨ ਨਾਗਰਿਕ ਨੋਰਾ ਫਤੇਹੀ ਨੇ ਆਪਣੀ ਸ਼ਿਕਾਇਤ ਵਿੱਚ 15 ਮੀਡੀਆ ਅਦਾਰਿਆਂ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਨੋਰਾ ਫਤੇਹੀ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਅੱਜ ਹੋਣੀ ਸੀ ਪਰ ਜੱਜ ਨਿਆਂਇਕ ਸਿਖਲਾਈ ਲਈ ਛੁੱਟੀ ’ਤੇ ਸਨ, ਇਸ ਲਈ ਸੁਣਵਾਈ ਮੁਲਤਵੀ ਕਰਨੀ ਪਈ। ਸ਼ਿਕਾਇਤ ’ਚ ਦਾਅਵਾ ਕੀਤਾ ਗਿਆ ਹੈ ਕਿ ਜੈਕਲੀਨ ਫਰਨਾਂਡੀਜ਼ ਨੇ ਕਿਹਾ ਹੈ ਕਿ ਨੋਰਾ ਫਤੇਹੀ ਨੂੰ ਚੰਦਰਸ਼ੇਖਰ ਤੋਂ ਤੋਹਫ਼ੇ ਮਿਲੇ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।