ਵੱਡੀ ਖ਼ਬਰ: ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ: 26 ਸਾਲ ਪੁਰਾਣੇ ਇਸ ਗਾਣੇ ਨੂੰ ਹਟਾਉਣ ਦਾ ਹੁਕਮ

Thursday, Apr 02, 2026 - 04:29 PM (IST)

ਵੱਡੀ ਖ਼ਬਰ: ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ: 26 ਸਾਲ ਪੁਰਾਣੇ ਇਸ ਗਾਣੇ ਨੂੰ ਹਟਾਉਣ ਦਾ ਹੁਕਮ

ਨਵੀਂ ਦਿੱਲੀ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਹਨੀ ਸਿੰਘ ਅਤੇ ਬਾਦਸ਼ਾਹ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਹਾਈਕੋਰਟ ਨੇ ਦੋਵਾਂ ਦੇ 2000 'ਚ ਰਿਲੀਜ਼ ਹੋਏ ਅਤਿ ਵਿਵਾਦਿਤ ਗੀਤ 'Volume 1' ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮਿਊਜ਼ਿਕ ਸਟ੍ਰੀਮਿੰਗ ਐਪਸ ਤੋਂ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ ਅਦਾਕਾਰਾ ਹੋਈ ਗ੍ਰਿਫ਼ਤਾਰ

ਅਦਾਲਤ ਦੀਆਂ ਸਖ਼ਤ ਟਿੱਪਣੀਆਂ

ਹਾਈਕੋਰਟ ਨੇ ਇਸ ਗੀਤ ਦੀ ਸ਼ਬਦਾਵਲੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਗੀਤ ਮਨੁੱਖੀ ਜ਼ਮੀਰ ਨੂੰ ਝੰਜੋੜਨ ਵਾਲਾ ਹੈ। ਅਦਾਲਤ ਨੇ ਗੀਤ ਨੂੰ ਬੇਹੱਦ ਇਤਰਾਜ਼ਯੋਗ, ਅਸ਼ਲੀਲ ਅਤੇ ਘਿਨਾਉਣਾ ਕਰਾਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਸ ਗੀਤ ਦੇ ਬੋਲ ਔਰਤਾਂ ਪ੍ਰਤੀ ਅਤਿ ਦਰਜੇ ਦੀ ਬਦਤਮੀਜ਼ੀ ਅਤੇ ਅਪਮਾਨ ਨਾਲ ਭਰੇ ਹੋਏ ਹਨ। ਅਦਾਲਤ ਅਨੁਸਾਰ, ਕੋਈ ਵੀ ਸੱਭਿਅਕ ਸਮਾਜ ਅਜਿਹੀ ਸਮੱਗਰੀ ਨੂੰ ਡਿਜੀਟਲ ਪਲੇਟਫਾਰਮਾਂ 'ਤੇ ਰਹਿਣ ਦੀ ਇਜਾਜ਼ਤ ਨਹੀਂ ਦੇ ਸਕਦਾ।

ਇਹ ਵੀ ਪੜ੍ਹੋ : ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920 ਕਰੋੜ ਤੋਂ ਪਾਰ

ਕੀ ਹੈ ਪੂਰਾ ਮਾਮਲਾ?

ਦੱਸਣਯੋਗ ਹੈ ਕਿ 'Volume 1' ਕਈ ਸਾਲ ਪੁਰਾਣਾ ਗੀਤ ਹੈ, ਜਿਸ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ ਕਈ ਵਾਰ ਇਸ ਨੂੰ ਹਟਾਉਣ ਦੀ ਮੰਗ ਉੱਠੀ ਸੀ, ਪਰ ਹੁਣ ਦਿੱਲੀ ਹਾਈਕੋਰਟ ਨੇ ਸਖ਼ਤੀ ਦਿਖਾਉਂਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਬੈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੀਤ ਸਮਾਜਿਕ ਤਾਣੇ-ਬਾਣੇ ਅਤੇ ਨੈਤਿਕਤਾ ਲਈ ਖਤਰਾ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ 'ਥਾਪੀ' ਰਾਹੀਂ ਕਰਨਗੇ ਡੈਬਿਊ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News