ਫ਼ਿਲਮ ‘ਫਰਾਜ਼’ ’ਤੇ ਰੋਕ ਲਗਾਉਣ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ
Friday, Feb 03, 2023 - 09:12 AM (IST)
ਨਵੀਂ ਦਿੱਲੀ (ਬਿਊਰੋ)- ਦਿੱਲੀ ਹਾਈ ਕੋਰਟ ਨੇ ਹੰਸਲ ਮਹਿਤਾ ਦੀ ਫ਼ਿਲਮ ‘ਫਰਾਜ਼’ ਦੇ ਰਿਲੀਜ਼ ਹੋਣ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫ਼ਿਲਮ ਸ਼ੁੱਕਰਵਾਰ ਨੂੰ ਸਿਨੇਮਾ ਘਰਾਂ ’ਚ ਪ੍ਰਦਰਸ਼ਿਤ ਹੋਵੇਗੀ। ਦੱਸਿਆ ਜਾਂਦਾ ਹੈ ਕਿ ਇਹ ਫ਼ਿਲਮ ਢਾਕਾ ’ਚ 2016 ’ਚ ਹੋਏ ਅੱਤਵਾਦੀ ਹਮਲੇ ’ਤੇ ਆਧਾਰਿਤ ਹੈ।
ਇਹ ਖ਼ਬਰ ਵੀ ਪੜ੍ਹੋ : ਜੈਸਲਮੇਰ ਦੇ ਇਸ ਆਲੀਸ਼ਾਨ ਪੈਲੇਸ ’ਚ ਹੋਵੇਗਾ ਸਿਧਾਰਥ-ਕਿਆਰਾ ਦਾ ਵਿਆਹ! ਕਰੋੜਾਂ ’ਚ ਹੈ ਇਕ ਰਾਤ ਦਾ ਕਿਰਾਇਆ
ਅਦਾਲਤ ਅੱਤਵਾਦੀ ਹਮਲੇ ਦੇ ਪੀਡ਼ਤਾਂ ਦੇ ਪਰਿਵਾਰਾਂ ਦੀ ਮੰਗ ’ਤੇ ਸੁਣਵਾਈ ਕਰ ਰਹੀ ਸੀ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਹੋਏ ਹੋਲੀ ਆਰਟਿਸਨ ਅੱਤਵਾਦੀ ਹਮਲੇ ’ਚ ਮਾਰੀਆਂ ਗਈਆਂ 2 ਕੁੜੀਆਂ ਦੀਆਂ ਮਾਵਾਂ ਨੇ ਨਿੱਜਤਾ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਫ਼ਿਲਮ ਰਿਲੀਜ਼ ਕੀਤੇ ਜਾਣ ’ਤੇ ਇਤਰਾਜ਼ ਪ੍ਰਗਟਾਇਆ ਸੀ। ਅਦਾਲਤ ਨੇ ਕਿਹਾ ਕਿ ਫ਼ਿਲਮ ਨਿਰਮਾਤਾ ਦੇ ਵਕੀਲ ਨੇ ਸਪੱਸ਼ਟ ਰੂਪ ’ਚ ਦੱਸਿਆ ਹੈ ਕਿ ਅਪੀਲਕਰਤਾਵਾਂ ਦੀਆਂ ਧੀਆਂ ਦੀਆਂ ਤਸਵੀਰਾਂ ਫ਼ਿਲਮ ’ਚ ਨਹੀਂ ਵਿਖਾਈ ਗਈਆਂ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।