ਫ਼ਿਲਮ ‘ਆਂਖ ਮਿਚੌਲੀ’ ਖ਼ਿਲਾਫ਼ ਪਟੀਸ਼ਨ ਖਾਰਜ, ਹਾਈਕੋਰਟ ਨੇ ਕਿਹਾ- ਅਸੀਂ ਬਹੁਤ ਜ਼ਿਆਦਾ ਸੈਂਸਰਸ਼ਿਪ ਨਹੀਂ ਚਾਹੁੰਦੇ

01/16/2024 11:27:22 AM

ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਫਿਲਮ ‘ਆਂਖ ਮਿਚੌਲੀ’ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਅਤੇ ਵੱਖ-ਵੱਖ ਅਕੁਸ਼ਲਤਾਵਾਂ ਤੋਂ ਪੀੜਤ ਪਾਤਰਾਂ ਨੂੰ ‘ਬੇਹੱਦ ਅਪਮਾਨਜਨਕ ਅਤੇ ਅਸੰਵੇਦਨਸ਼ੀਲ ਤਰੀਕੇ’ ਨਾਲ ਪੇਸ਼ ਕਰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਅਯੁੱਧਿਆ : ਰਾਮ ਮੰਦਰ ਤੋਂ 15 ਮਿੰਟ ਦੀ ਦੂਰੀ ’ਤੇ ਅਮਿਤਾਭ ਬੱਚਨ ਨੇ ਖ਼ਰੀਦਿਆ ਪਲਾਟ, ਕੀਮਤ ਜਾਣ ਲੱਗੇਗਾ ਝਟਕਾ

ਐਕਟਿੰਗ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀ. ਐੱਸ. ਅਰੋੜਾ ਦੇ ਬੈਂਚ ਨੇ ਕਿਹਾ ਕਿ ਸਿਨੇਮਾਈ ਕੰਮ ਵਿਚ ਬਹੁਤ ਆਜ਼ਾਦੀ ਦਿੱਤੀ ਜਾਂਦੀ ਹੈ ਅਤੇ ਇਕ ਵਾਰ ਜਦੋਂ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀ. ਬੀ. ਐੱਫ. ਸੀ.) ਕਿਸੇ ਫਿਲਮ ਨੂੰ ਸਰਟੀਫਿਕੇਟ ਦੇ ਦਿੰਦਾ ਹੈ ਤਾਂ ਅਦਾਲਤਾਂ ਆਮ ਤੌਰ ’ਤੇ ਦਖਲ ਨਹੀਂ ਦਿੰਦੀਆਂ। ਪਟੀਸ਼ਨ ਨੂੰ ਰੱਦ ਕਰਦਿਆਂ ਬੈਂਚ ਨੇ ਕਿਹਾ ਕਿ ਅਸੀਂ ਬਹੁਤ ਜ਼ਿਆਦਾ ਸੈਂਸਰਸ਼ਿਪ ਨਹੀਂ ਚਾਹੁੰਦੇ ਹਾਂ।

ਇਹ ਖ਼ਬਰ ਵੀ ਪੜ੍ਹੋ : ਅੰਜਲੀ ਅਰੋੜਾ ਨੇ MMS ਲੀਕ ਮਾਮਲੇ ’ਚ ਚੁੱਕਿਆ ਵੱਡਾ ਕਦਮ, ਦਰਜ ਕਰਵਾਇਆ ਮਾਨਹਾਨੀ ਦਾ ਮਾਮਲਾ

ਹਾਈ ਕੋਰਟ ਨੇ ਕਿਹਾ ਕਿ ਸਿਰਜਣਾਤਮਕ ਆਜ਼ਾਦੀ ਦੀ ਕਦਰ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਕੁਝ ਚੀਜ਼ਾਂ ਬੇਹੱਦ ਅਪਮਾਨਜਨਕ ਹੋ ਸਕਦੀਆਂ ਹਨ, ਪਰ ਸਮਾਜਿਕ ਬੁਰਾਈਆਂ ਨਾਲ ਇਹ ਦਿਖਾ ਕੇ ਨਜਿੱਠਿਆ ਜਾ ਸਕਦਾ ਹੈ ਕਿ ਉਹ ਮੌਜੂਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita