ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

Wednesday, Jul 03, 2024 - 05:50 PM (IST)

ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਅੰਮ੍ਰਿਤਸਰ (ਬਿਊਰੋ) -  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ, ਜਿਸ 'ਚ ਉਨ੍ਹਾਂ ਦੀ ਧੀ ਗਲੋਰੀ ਬਾਵਾ ਸ਼ਾਮਲ ਹੈ, ਨੂੰ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਰੈੱਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।

PunjabKesari

ਇਹ ਖ਼ਬਰ ਵੀ ਪੜ੍ਹੋ - ਬਾਕਸ ਆਫਿਸ 'ਤੇ 'ਕਲਕੀ 2898 AD' ਦਾ ਦਬਦਬਾ ਕਾਇਮ, 6 'ਚ ਕਮਾਏ ਇੰਨੇ ਕਰੋੜ

ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਪਹੁੰਚੇ ਧਾਲੀਵਾਲ ਨੇ ਪਰਿਵਾਰ ਨੂੰ ਵਿੱਤੀ ਯੋਗਦਾਨ ਦਿੰਦੇ ਹੋਏ ਬੜੇ ਦੁਖੀ ਮਨ ਨਾਲ ਕਿਹਾ ਕਿ ਸਾਡੀ ਉਹ ਗਾਇਕਾ, ਜਿਸ ਨੇ ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਵਿਸ਼ਵ ਦੇ ਕੋਨੇ-ਕੋਨੇ 'ਚ ਪਹੁੰਚਾਇਆ ਦੇ ਘਰੇਲੂ ਹਾਲਾਤ ਕੁਝ ਕੁਦਰਤੀ ਕਾਰਨਾਂ ਕਰਕੇ ਇੰਨੇ ਖ਼ਰਾਬ ਹੋ ਗਏ ਹਨ ਕਿ ਉਨ੍ਹਾਂ ਦੀ ਧੀ ਗਲੋਰੀ ਬਾਵਾ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦਾ ਜ਼ਿਕਰ ਕੀਤਾ। ਇਸ ਨੂੰ ਪੜ੍ਹ ਕੇ ਮੇਰੀਆਂ ਅੱਖਾਂ 'ਚ ਹੰਝੂ ਆ ਗਏ। ਮੈਂ ਅੱਜ ਪਰਿਵਾਰ ਦਾ ਸਾਥ ਦੇਣ ਲਈ ਅੱਗੇ ਆਇਆ ਪਰ ਇੱਥੇ ਆ ਕੇ ਇਹ ਸੁਣ ਕੇ ਮਨ ਹੋਰ ਵੀ ਬਹੁਤ ਦੁਖੀ ਹੋਇਆ ਕਿ ਪਰਿਵਾਰ ਦੀਆਂ 5 ਦੁਕਾਨਾਂ ਜੋ ਕਿ ਇਨ੍ਹਾਂ ਦੀ ਰੋਜੀ ਰੋਟੀ ਦਾ ਸਾਧਨ ਹਨ,  ਉੱਤੇ ਵੀ ਕੁਝ ਲੋਕਾਂ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਹ ਲੋਕ ਨਾ ਤਾਂ ਕਰਾਇਆ ਦੇ ਰਹੇ ਹਨ ਅਤੇ ਨਾ ਹੀ ਦੁਕਾਨਾਂ ਖਾਲੀ ਕਰ ਰਹੇ ਹਨ।

PunjabKesari

ਧਾਲੀਵਾਲ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਫਲਸਫੇ 'ਤੇ ਚੱਲਣ ਵਾਲੇ ਪੰਜਾਬੀ ਅਤੇ ਬਾਬੇ ਬੁੱਲੇ ਸ਼ਾਹ ਦੇ ਪੰਜਾਬ ਦੇ ਵਾਸੀ ਪੰਜਾਬੀ ਅੱਜ ਕਿਹੜੇ ਰਾਹ ਪੈ ਗਏ ਕਿ ਆਪਣੇ ਹੀ ਲੋਕਾਂ ਦੀ ਜਾਇਦਾਦਾਂ 'ਤੇ ਕਬਜ਼ੇ ਕਰ ਰਹੇ ਹਨ। ਉਹ ਬੱਚੀ ਜੋ ਕਿ ਆਪਣੀ ਭੈਣ ਡੌਲੀ ਦੀ ਮੌਤ ਤੋਂ ਬਾਅਦ ਦੋ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੀ ਹੈ ਅਤੇ ਇਹ ਦੁਕਾਨਾਂ ਦੀ ਆਮਦਨ ਉਸ ਦਾ ਗੁਜ਼ਾਰਾ ਹੈ, ਵੀ ਅਸੀਂ ਦੇਣ ਨੂੰ ਤਿਆਰ ਨਹੀਂ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਲੇਮਾਣਸੀ ਨਾਲ ਇਹ ਦੁਕਾਨਾਂ ਦਾ ਕਿਰਾਇਆ ਦੇਣਾ ਸ਼ੁਰੂ ਕਰਨ ਜਾਂ ਦੁਕਾਨਾਂ ਖ਼ਾਲੀ ਕਰਨ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ

PunjabKesari

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਪੰਜਾਬ ਦੇ ਗਾਇਕਾਂ ਖ਼ਾਸ ਕਰਕੇ ਨਵੇਂ ਪੀੜੀ ਦੇ ਗਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮੀਤ ਬਾਵਾ ਦੇ ਪਰਿਵਾਰ ਦਾ ਖੁੱਲ੍ਹ ਕੇ ਸਾਥ ਦੇਣ ਤਾਂ ਜੋ ਪਰਿਵਾਰ ਨੂੰ ਇਸ ਔਖੀ ਘੜੀ 'ਚੋਂ ਕੱਢਿਆ ਜਾ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News