ਫਲਾਈਟ ''ਚ ਸਚਿਨ ਤੇਂਦੁਲਕਰ ਨਾਲ ਅਚਾਨਕ ਹੋਈ ਧਰਮਿੰਦਰ ਦੀ ਮੁਲਾਕਾਤ

Wednesday, Dec 15, 2021 - 12:33 PM (IST)

ਫਲਾਈਟ ''ਚ ਸਚਿਨ ਤੇਂਦੁਲਕਰ ਨਾਲ ਅਚਾਨਕ ਹੋਈ ਧਰਮਿੰਦਰ ਦੀ ਮੁਲਾਕਾਤ

ਮੁੰਬਈ- 86 ਸਾਲਾਂ ਧਰਮਿੰਦਰ ਬਾਲੀਵੁੱਡ ਦੇ ਉਨ੍ਹਾਂ ਕੁਝ ਕਲਾਕਾਰਾਂ 'ਚੋਂ ਇਕ ਹਨ ਜੋ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਐਕਟਿਵ ਰਹਿੰਦੇ ਹਨ। ਧਰਮਿੰਦਰ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਬੀਤੇ ਦਿਨਾਂ ਨੂੰ ਯਾਦ ਕਰਦੇ ਹੋਏ ਨਜ਼ਰ ਆਉਂਦੇ ਹਨ। ਧਰਮਿੰਦਰ ਦੀ ਹਰ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਵਾਰ ਉਨ੍ਹਾਂ ਦੀ ਇਕ ਹੋਰ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੰਡੀਅਨ ਕ੍ਰਿਕਟ ਟੀਮ ਦੇ ਦਿੱਗਜ ਕ੍ਰਿਕਟਰ ਸਚਿਨ ਤੇਂਦੁਲਕਰ ਨਾਲ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ।
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਧਰਮਿੰਦਰ ਨੇ ਲਿਖਿਆ ਹੈ- ‘ਦੇਸ਼ ਦਾ ਗੌਰਵ.....ਸਚਿਨ ਨਾਲ ਅੱਜ ਅਚਾਨਕ ਹਵਾਈ ਜਹਾਜ਼ 'ਚ ਮੁਲਾਕਾਤ ਹੋ ਗਈ...ਸਚਿਨ ਹਮੇਸ਼ਾ ਮੈਨੂੰ ਮੇਰਾ ਪਿਆਰਾ ਬੇਟਾ ਹੀ ਲਗਾ....ਜੀਤੇ ਰਹੋ ਸਚਿਨ...ਲਵ ਯੂ। ਇਸ ਤਸਵੀਰ ਵਿਚ ਸਚਿਨ ਤੇਂਦੁਲਕਰ ਅਤੇ ਧਰਮਿੰਦਰ ਇੱਕੋ ਫਰੇਮ ਵਿਚ ਨਜ਼ਰ ਆ ਰਹੇ ਹਨ। ਧਰਮਿੰਦਰ ਦੀ ਇਸ ਪੋਸਟ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ 'ਤੇ ਕਈ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

PunjabKesari
ਧਰਮਿੰਦਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੋ ਵਿਆਹ ਕੀਤੇ ਹਨ। ਉਨ੍ਹਾਂ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ ਸੀ। ਜਦੋਂ ਕਿ ਦੂਸਰਾ ਉਨ੍ਹਾਂ ਨੇ ਹੇਮਾ ਮਾਲਿਨੀ ਨਾਲ ਵਿਆਹ ਕੀਤਾ। 9 ਦਸੰਬਰ ਨੂੰ ਉਨ੍ਹਾਂ ਨੇ ਆਪਣਾ 86ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ। ਦੱਸ ਦਈਏ ਧਰਮਿੰਦਰ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਉਹ ਕਰਨ ਜੌਹਰ ਵੱਲੋਂ ਨਿਰਦੇਸ਼ਿਤ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦੇ ਨਾਲ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਧਰਮਿੰਦਰ ਅਕਸਰ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਦੱਸ ਦਈਏ ਇਹ ਫ਼ਿਲਮ 10 ਫਰਵਰੀ 2023 ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।


author

Aarti dhillon

Content Editor

Related News