ਕਿੰਨੇ ਕਰੋੜ ਦੀ ਦੌਲਤ ਪਿੱਛੇ ਛੱਡ ਗਏ ''ਹੀਮੈਨ'' ਧਰਮਿੰਦਰ? ਜਾਣ ਉੱਡ ਜਾਣਗੇ ਹੋਸ਼
Monday, Nov 24, 2025 - 02:36 PM (IST)
ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪੀਟੀਆਈ ਸੂਤਰਾਂ ਅਨੁਸਾਰ ਧਰਮਿੰਦਰ ਲੰਬੇ ਸਮੇਂ ਤੋਂ ਬਿਮਾਰ ਸਨ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ 31 ਅਕਤੂਬਰ 2025 ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 10 ਨਵੰਬਰ ਨੂੰ ਉਨ੍ਹਾਂ ਦੀ ਹਾਲਤ ਵਿਗੜ ਗਈ। ਬਾਅਦ ਵਿੱਚ ਉਨ੍ਹਾਂ ਨੂੰ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਮਹਾਨ ਅਦਾਕਾਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਕਿੰਨੇ ਕਰੋੜ ਦੀ ਦੌਲਤ ਦੇ ਮਾਲਕ ਸਨ ਧਰਮਿੰਦਰ
ਧਰਮਿੰਦਰ 1960 ਦੇ ਦਹਾਕੇ ਵਿੱਚ ਬਾਲੀਵੁੱਡ ਵਿੱਚ ਆਏ ਸਨ ਅਤੇ ਉਨ੍ਹਾਂ ਦੀ ਆਖਰੀ ਫਿਲਮ, "IKKIS" 25 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਅਦਾਕਾਰੀ ਤੋਂ ਇਲਾਵਾ ਉਨ੍ਹਾਂ ਨੇ ਕਈ ਫਿਲਮਾਂ ਦਾ ਨਿਰਮਾਣ ਵੀ ਕੀਤਾ ਅਤੇ ਕਾਫ਼ੀ ਜਾਇਦਾਦ ਇਕੱਠੀ ਕੀਤੀ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ ਧਰਮਿੰਦਰ ਦੀ ਕੁੱਲ ਜਾਇਦਾਦ ਲਗਭਗ 335 ਤੋਂ 450 ਕਰੋੜ ਰੁਪਏ ਦੱਸੀ ਜਾਂਦੀ ਹੈ।
