ਧਰਮਿੰਦਰ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਆਪਣੀ ਪੁਰਾਣੀ ਤਸਵੀਰ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

2021-10-14T15:09:11.153

ਮੁੰਬਈ- ਬਾਲੀਵੁੱਡ ਅਦਾਕਾਰ ਧਰਮਿੰਦਰ ਦਿਓਲ ਜੋ ਕਿ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਹਨ। ਉਹ ਹਰ ਵਾਰ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਨ ਨਹੀਂ ਭੁੱਲਦੇ। ਜੀ ਹਾਂ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਪਹਿਲੀ ਕਾਰ ਦੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਦੱਸਿਆ ਸੀ ਕਿ ਇਹ ਕਾਰ ਉਨ੍ਹਾਂ ਨੇ ਸਾਲ 1960 ‘ਚ ਖਰੀਦੀ ਸੀ। ਇਸ ਪੋਸਟ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ ਸੀ। ਜਿਸ ਕਰਕੇ ਉਨ੍ਹਾਂ ਨੇ ਨਵੀਂ ਪੋਸਟ ਪਾ ਕੇ ਦਰਸ਼ਕਾਂ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਨੇ ਆਪਣੀ ਜਵਾਨੀ ਸਮੇਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਦੋਸਤੋ, ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਮੇਰੀ ਪਹਿਲੀ ਪਿਆਰੀ ਕਾਰ ਲਈ ਤੁਹਾਡੀਆਂ ਭਾਵਨਾਵਾਂ..ਤੁਹਾਨੂੰ ਸਭ ਨੂੰ ਪਿਆਰ ਕਰਦਾ ਹਾਂ’। ਇਸ ਤਸਵੀਰ 'ਚ ਧਰਮਿੰਦਰ ਦੀਆਂ ਅੱਖਾਂ ਵਿੱਚ ਖ਼ਾਸ ਚਮਕ ਅਤੇ ਬੁੱਲਾਂ ਉੱਤੇ ਬਹੁਤ ਹੀ ਪਿਆਰੀ ਜਿਹੀ ਮੁਸਕਰਾਹਟ ਦੇਖਣ ਨੂੰ ਮਿਲ ਰਹੀ ਹੈ। ਧਰਮਿੰਦਰ ਦੇ ਪ੍ਰਸ਼ੰਸਕਾਂ ਨੂੰ ਇਹ ਪੁਰਾਣੀ ਤਸਵੀਰ ਖੂਬ ਪਸੰਦ ਆ ਰਹੀ ਹੈ। ਜੂਹੀ ਬੱਬਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari
ਦੱਸ ਦਈਏ ਕਿ 85 ਸਾਲਾਂ ਬਾਲੀਵੁੱਡ ਅਦਾਕਾਰ ਧਰਮਿੰਦਰ ਕਾਫੀ ਸਮੇਂ ਤੋਂ ਆਪਣੇ ਫਾਰਮ ਹਾਊਸ ‘ਤੇ ਸਮਾਂ ਬਿਤਾ ਰਹੇ ਹਨ। ਜਿੱਥੇ ਉਹ ਕੁਦਰਤ ਦੇ ਨਾਲ ਜੁੜੇ ਹੋਏ ਹਨ ਅਤੇ ਖੇਤੀ ਦੇ ਕੰਮਾਂ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹ ਆਪਣੀ ਆਉਣ ਵਾਲੀਆਂ ਫ਼ਿਲਮਾਂ ਲਈ ਵੀ ਸ਼ੂਟਿੰਗ ਕਰ ਰਹੇ ਹਨ। ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।


Aarti dhillon

Content Editor

Related News