ਕੁਝ ਇਸ ਤਰ੍ਹਾਂ ਹੁੰਦੀ ਹੈ ਧਰਮਿੰਦਰ ਦੇ ਫਾਰਮ ਹਾਊਸ ਤੋਂ ਸਵੇਰ, ਵੇਖੋ ਖ਼ੂਬਸੂਰਤ ਨਜ਼ਾਰਾ

06/03/2021 2:45:29 PM

ਮੁੰਬਈ (ਬਿਊਰੋ) : ਬਾਲੀਵੁੱਡ ਦੇ 'ਹੀ-ਮੈਨ' ਧਰਮਿੰਦਰ (Dharmendra) ਹੁਣ ਸ਼ਾਇਦ ਫ਼ਿਲਮਾਂ 'ਚ ਸਰਗਰਮ ਨਾ ਹੋਣ ਪਰ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਧਰਮਿੰਦਰ ਦੀ ਸੋਸ਼ਲ ਮੀਡੀਆ 'ਤੇ ਵੱਡੀ ਫੈਨ ਫਾਲੋਇੰਗ ਹੈ। ਉਹ ਅਕਸਰ ਆਪਣੀਆਂ ਤਸਵੀਰਾਂ, ਵੀਡੀਓ ਅਤੇ ਪੁਰਾਣੀਆਂ ਯਾਦਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ, ਜੋ ਫੈਨਸ ਨੂੰ ਬਹੁਤ ਪਸੰਦ ਆਉਂਦੀਆਂ ਹਨ। ਬੁੱਧਵਾਰ 2 ਜੂਨ ਨੂੰ ਧਰਮਿੰਦਰ ਨੇ ਸੋਸ਼ਲ ਮੀਡੀਆ 'ਤੇ ਅਜਿਹੀ ਹੀ ਇਕ ਖ਼ੂਬਸੂਰਤ ਵੀਡੀਓ ਪੋਸਟ ਕੀਤੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਧਰਮਿੰਦਰ ਲੰਬੇ ਸਮੇਂ ਤੋਂ ਲੋਨਾਵਾਲਾ ਸਥਿਤ ਆਪਣੇ ਫਾਰਮ ਹਾਊਸ ਵਿਚ ਰਹਿ ਰਹੇ ਹਨ। ਵੀਡੀਓ ਵਿਚ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਵਿਚ ਸਵੇਰ ਦਾ ਇੱਕ ਸੁੰਦਰ ਨਜ਼ਾਰਾ ਸਾਂਝਾ ਕੀਤਾ ਹੈ। ਇਸ ਵੀਡੀਓ ਵਿਚ ਧਰਮਿੰਦਰ ਬਦਾਮਾਂ ਦੇ ਤੇਲ ਨਾਲ ਆਪਣੇ ਸਿਰ ਦੀ ਮਾਲਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਪੰਛੀ ਚਾਰੇ ਪਾਸੇ ਚਹਿਕ ਰਹੇ ਹਨ। ਵੀਡੀਓ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ, 'ਗੁੱਡ ਮਾਰਨਿੰਗ ਦੋਸਤੋ, ਬਦਾਮ ਦੇ ਤੇਲ ਨਾਲ ਮਾਲਸ਼ ਕਰਨਾ ਸਵੇਰੇ ਚੰਗਾ ਹੁੰਦਾ ਹੈ, ਮੈਂ ਰੋਜ਼ ਕਰਦਾ ਹਾਂ।' ਵੀਡੀਓ ਵਿਚ ਧਰਮਿੰਦਰ ਕਹਿੰਦੇ ਨਜ਼ਰ ਆ ਰਹੇ ਹਨ - ਗੁੱਡ ਮਾਰਨਿੰਗ। 

ਵੇਖੋ ਇਸ ਸ਼ਾਨਦਾਰ ਵੀਡੀਓ:


ਦੱਸਣਯੋਗ ਹੈ ਕਿ ਧਰਮਿੰਦਰ ਪਹਿਲਾਂ ਹੀ ਆਪਣੇ ਫਾਰਮ ਹਾਊਸ ਦੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਪੋਸਟ ਕਰ ਚੁੱਕੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਧਰਮਿੰਦਰ ਆਖਰੀ ਵਾਰ ਫ਼ਿਲਮ 'ਯਮਲਾ ਪਗਲਾ ਦੀਵਾਨਾ ਫਿਰ ਸੇ' 'ਚ ਨਜ਼ਰ ਆਏ ਸੀ। ਹੁਣ ਉਹ ਆਪਣੀ ਹੋਮ ਪ੍ਰੋਡਕਸ਼ਨ ਫ਼ਿਲਮ 'ਆਪ 2' 'ਚ ਨਜ਼ਰ ਆਉਣਗੇ। ਇਸ ਫ਼ਿਲਮ ਵਿਚ ਧਰਮਿੰਦਰ, ਸੰਨੀ ਦਿਓਲ ਅਤੇ ਬੌਬੀ ਦਿਓਲ ਤੋਂ ਇਲਾਵਾ ਕਰਨ ਦਿਓਲ ਵੀ ਮੁੱਖ ਭੂਮਿਕਾ ਵਿਚ ਨਜ਼ਰ ਆਉਣਗੇ। ਫ਼ਿਲਮ ਦਾ ਨਿਰਦੇਸ਼ਨ ਅਨਿਲ ਸ਼ਰਮਾ ਕਰਨਗੇ ਅਤੇ ਕੋਰੋਨਾ ਵਾਇਰਸ ਕਾਰਨ ਇਸ ਦੀ ਸ਼ੂਟਿੰਗ ਅਜੇ ਸ਼ੁਰੂ ਨਹੀਂ ਹੋਈ ਹੈ।

sunita

This news is Content Editor sunita