ਧਰਮਿੰਦਰ ਨੂੰ ਪ੍ਰਸ਼ੰਸਕ ਤੋਂ ਮਿਲਿਆ ਖੂਬਸੂਰਤ ਤੋਹਫ਼ਾ, ਦੇਖੋ ਵੀਡੀਓ

Friday, Dec 10, 2021 - 12:02 PM (IST)

ਧਰਮਿੰਦਰ ਨੂੰ ਪ੍ਰਸ਼ੰਸਕ ਤੋਂ ਮਿਲਿਆ ਖੂਬਸੂਰਤ ਤੋਹਫ਼ਾ, ਦੇਖੋ ਵੀਡੀਓ

ਮੁੰਬਈ- ਬਾਲੀਵੁੱਡ ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਅਦਾਕਾਰ ਆਪਣੇ ਇਕ ਪ੍ਰਸ਼ੰਸਕ ਦੇ ਵੱਲੋਂ ਭੇਜੀ ਗਈ ਪੇਂਟਿੰਗ ਦਿਖਾ ਰਹੇ ਹਨ। ਜਿਸ ‘ਚ ਅਦਾਕਾਰ ਨੂੰ ਹੱਲ ਚਲਾਉਂਦੇ ਹੋਏ ਦਿਖਾਇਆ ਗਿਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਚਾਹਤ ਕੀ ਹਦੇਂ ਨਹੀਂ ਹੋਤੀ ਦੋਸਤੋ, ਜਨਮ ਦਿਨ ਦਾ ਤੋਹਫ਼ਾ, ਇਕ ਪਿਆਰੇ ਜਿਹੇ ਪ੍ਰਸ਼ੰਸਕ ਤੋਂ’।
ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕਰਦੇ ਹਨ। ਪਿਛਲੇ ਕਾਫੀ ਸਮੇਂ ਤੋਂ ਉਹ ਆਪਣੇ ਫਾਰਮ ਹਾਊਸ ‘ਚ ਸਮਾਂ ਬਿਤਾ ਰਹੇ ਹਨ। ਉਨ੍ਹਾਂ ਨੂੰ ਖੇਤੀ ਅਤੇ ਕੁਦਰਤ ਨਾਲ ਬਹੁਤ ਜ਼ਿਆਦਾ ਮੋਹ ਹੈ ਅਤੇ ਅਕਸਰ ਉਹ ਆਪਣੇ ਫਾਰਮ ਹਾਊਸ ਤੋਂ ਕੁਦਰਤ ਦੇ ਨਜ਼ਾਰਿਆਂ ਦੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ।


ਅਦਾਕਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਜਿਸ ਦੀਆਂ ਬੀਤੇ ਦਿਨੀਂ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ।
ਧਰਮਿੰਦਰ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ। ਜਿਨ੍ਹਾਂ ਦਾ ਨਾਮ ਸੰਨੀ ਦਿਓਲ ਅਤੇ ਬੌਬੀ ਦਿਓਲ ਹੈ। ਜਦਕਿ ਦੋ ਧੀਆਂ ਹਨ। ਇਹ ਚਾਰੇ ਬੱਚੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਤੋਂ ਹਨ। ਜਦਕਿ ਹੇਮਾ ਮਾਲਿਨੀ ਤੋਂ ਦੋ ਧੀਆਂ ਹਨ ਈਸ਼ਾ ਦਿਓਲ ਅਤੇ ਅਹਾਨਾ ਦਿਓਲ। ਹੇਮਾ ਮਾਲਿਨੀ ਦੇ ਨਾਲ ਧਰਮਿੰਦਰ ਨੇ ਲਵ ਮੈਰਿਜ ਕਰਵਾਈ ਸੀ। ਧਰਮਿੰਦਰ ਅਤੇ ਹੇਮਾ ਮਾਲਿਨੀ ਦਾ ਇਹ ਦੂਜਾ ਵਿਆਹ ਸੀ ।


author

Aarti dhillon

Content Editor

Related News