‘ਵਾਰਨਿੰਗ 2’ ਦਾ ਵੱਡਾ ਸਰਪ੍ਰਾਈਜ਼ ਆਇਆ ਸਾਹਮਣੇ, ਧੀਰਜ ਕੁਮਾਰ ਦੀ ‘ਕੀਪਾ’ ਵਜੋਂ ਹੋਈ ਐਂਟਰੀ

Tuesday, Jan 23, 2024 - 05:54 PM (IST)

‘ਵਾਰਨਿੰਗ 2’ ਦਾ ਵੱਡਾ ਸਰਪ੍ਰਾਈਜ਼ ਆਇਆ ਸਾਹਮਣੇ, ਧੀਰਜ ਕੁਮਾਰ ਦੀ ‘ਕੀਪਾ’ ਵਜੋਂ ਹੋਈ ਐਂਟਰੀ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਵਾਰਨਿੰਗ 2’ ਆਪਣੇ ਟੀਜ਼ਰ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 2 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਲਈ ਪੰਜਾਬੀ ਫ਼ਿਲਮ ਪ੍ਰੇਮੀ ਬੇਹੱਦ ਉਤਸ਼ਾਹਿਤ ਹਨ।

‘ਵਾਰਨਿੰਗ 1’ ’ਚ ਜਿਥੇ ਧੀਰਜ ਕੁਮਾਰ ਨੇ ਸ਼ਿੰਦਾ ਨਾਂ ਦੇ ਗੈਂਗਸਟਰ ਦਾ ਕਿਰਦਾਰ ਨਿਭਾਇਆ ਸੀ, ਉਥੇ ‘ਵਾਰਨਿੰਗ 2’ ’ਚ ਧੀਰਜ ਕੁਮਾਰ ਦੀ ਸ਼ਿੰਦਾ ਦੇ ਜੌੜੇ ਭਰਾ ‘ਕੀਪਾ’ ਵਜੋਂ ਮੁੜ ਐਂਟਰੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੇ ਅੰਦਰ ਭੀੜ ’ਚ ਫਸੀ ਆਲੀਆ ਭੱਟ, ਪਤਨੀ ਨੂੰ ਸੰਭਾਲਦੇ ਪ੍ਰੇਸ਼ਾਨ ਦਿਖੇ ਰਣਬੀਰ ਕਪੂਰ

ਤੁਹਾਨੂੰ ਦੱਸ ਦੇਈਏ ਕਿ ‘ਵਾਰਨਿੰਗ 1’ ’ਚ ਸ਼ਿੰਦੇ ਦਾ ਗਿੱਪੀ ਗਰੇਵਾਲ ਵਲੋਂ ਗਲਾ ਵੱਢ ਕੇ ਕਤਲ ਕਰ ਦਿੱਤਾ ਜਾਂਦਾ ਹੈ। ‘ਵਾਰਨਿੰਗ 2’ ਦੇ ਰਿਲੀਜ਼ ਹੋਏ ਪ੍ਰੋਮੋ ’ਚ ਇਹ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕੀਪਾ ਆਪਣੇ ਭਰਾ ਦਾ ਬਦਲਾ ਲੈਣ ਲਈ ਕਿਸੇ ਵੀ ਹੱਦ ਤਕ ਜਾ ਸਕਦਾ ਹੈ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਰਾਹੁਲ ਦੇਵ, ਜੈਸਮੀਨ ਭਸੀਨ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ’ਚ ਹਨ। ਇਸ ਫ਼ਿਲਮ ਨੂੰ ਅਮਰ ਹੁੰਦਲ ਵਲੋਂ ਡਾਇਰੈਕਟ ਕੀਤਾ ਗਿਆ ਹੈ।

 
 
 
 
 
 
 
 
 
 
 
 
 
 
 
 

A post shared by Dheeraj kumar (@dheerajkkumar)

ਫ਼ਿਲਮ ਗਿੱਪੀ ਗਰੇਵਾਲ ਵਲੋਂ ਲਿਖੀ ਤੇ ਪ੍ਰੋਡਿਊਸ ਕੀਤੀ ਗਈ ਹੈ। ਵਿਕਰਮ ਮਹਿਰਾ, ਸਿਧਾਰਥ ਆਨੰਦ ਕੁਮਾਰ, ਭਾਨਾ ਐੱਲ. ਏ., ਵਿਨੋਦ ਅਸਵਾਲ ਤੇ ਸਾਹਿਲ ਸ਼ਰਮਾ ਵੀ ਇਸ ਫ਼ਿਲਮ ਦੇ ਪ੍ਰੋਡਿਊਸਰ ਹਨ। ਦੁਨੀਆ ਭਰ ’ਚ ਇਹ ਫ਼ਿਲਮ 2 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News