ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ ''ਧੁਰੰਦਰ-2'' ! ਥਿਏਟਰ ''ਚ ਨਹੀਂ ਮਿਲੇਗੀ ਐਂਟਰੀ, ਸੈਂਸਰ ਬੋਰਡ ਨੇ...

Wednesday, Mar 18, 2026 - 09:38 AM (IST)

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ ''ਧੁਰੰਦਰ-2'' ! ਥਿਏਟਰ ''ਚ ਨਹੀਂ ਮਿਲੇਗੀ ਐਂਟਰੀ, ਸੈਂਸਰ ਬੋਰਡ ਨੇ...

ਮੁੰਬਈ : ਬਾਲੀਵੁੱਡ ਦੇ ਸੁਪਰਸਟਾਰ ਰਣਵੀਰ ਸਿੰਘ ਦੀ ਮੋਸਟ ਅਵੇਟਿਡ ਫਿਲਮ 'ਧੁਰੰਦਰ: ਦਿ ਰਿਵੈਂਜ' ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਫਿਲਮ ਨੂੰ ਦੇਖਣ ਤੋਂ ਬਾਅਦ ਇਸ ਨੂੰ 'A' (Adults Only) ਸਰਟੀਫਿਕੇਟ ਦੇ ਕੇ ਪਾਸ ਕਰ ਦਿੱਤਾ ਹੈ। ਫਿਲਮ ਵਿੱਚ ਦਿਖਾਏ ਗਏ ਐਕਸ਼ਨ ਅਤੇ ਹਿੰਸਕ ਦ੍ਰਿਸ਼ਾਂ ਦੇ ਕਾਰਨ, ਸੈਂਸਰ ਬੋਰਡ ਨੇ ਧੁਰੰਦਰ 2 ਨੂੰ ਸਿਰਫ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਢੁਕਵਾਂ ਮੰਨਿਆ ਹੈ। ਇਸ ਦੇ ਨਾਲ ਹੀ ਫਿਲਮ ਦੇ ਰਨ-ਟਾਈਮ ਨੂੰ ਲੈ ਕੇ ਵੀ ਵੱਡਾ ਖੁਲਾਸਾ ਹੋਇਆ ਹੈ।

ਇਹ ਵੀ ਪੜ੍ਹੋ: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ

ਸੈਂਸਰ ਬੋਰਡ ਦੀ ਸਖ਼ਤੀ ਅਤੇ ਰਨ-ਟਾਈਮ

ਰਿਪੋਰਟਾਂ ਮੁਤਾਬਕ, ਆਦਿਤਿਆ ਧਰ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਕਾਫੀ ਲੰਬੀ ਹੋਣ ਵਾਲੀ ਹੈ। ਫਿਲਮ ਦਾ ਕੁੱਲ ਰਨ-ਟਾਈਮ ਲਗਭਗ 3 ਘੰਟੇ 49 ਮਿੰਟ (229 ਮਿੰਟ) ਦੱਸਿਆ ਜਾ ਰਿਹਾ ਹੈ। ਬੋਰਡ ਨੇ ਕੁਝ ਹਿੰਸਕ ਦ੍ਰਿਸ਼ਾਂ 'ਤੇ ਕੈਂਚੀ ਵੀ ਚਲਾਈ ਹੈ ਅਤੇ ਕਈ ਅਪਸ਼ਬਦਾਂ ਨੂੰ ਮਿਊਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ ਇੰਨਾ ਮਹਿੰਗਾ Gift

ਕੱਲ੍ਹ ਹੋਵੇਗੀ ਵੱਡੀ ਰਿਲੀਜ਼

ਇਹ ਫਿਲਮ ਭਲਕੇ, 19 ਮਾਰਚ 2026 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਣ ਜਾ ਰਹੀ ਹੈ। ਫਿਲਮ ਦੀ ਐਡਵਾਂਸ ਬੁਕਿੰਗ ਨੇ ਪਹਿਲਾਂ ਹੀ ਕਈ ਰਿਕਾਰਡ ਤੋੜ ਦਿੱਤੇ ਹਨ। ਟਰੇਡ ਐਨਾਲਿਸਟਾਂ ਮੁਤਾਬਕ, ਫਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹ ਪਹਿਲੇ ਦਿਨ ਬਾਕਸ ਆਫਿਸ 'ਤੇ ਧਮਾਕੇਦਾਰ ਕਮਾਈ ਕਰ ਸਕਦੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

ਫਿਲਮ ਵਿੱਚ ਰਣਵੀਰ ਸਿੰਘ ਤੋਂ ਇਲਾਵਾ ਸੰਜੇ ਦੱਤ, ਆਰ. ਮਾਧਵਨ, ਸਾਰਾ ਅਰਜੁਨ, ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ ਹਿੰਦੀ ਦੇ ਨਾਲ-ਨਾਲ ਤਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾਵਾਂ ਵਿੱਚ ਵੀ ਰਿਲੀਜ਼ ਕੀਤੀ ਜਾ ਰਹੀ ਹੈ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਰਣਵੀਰ ਸਿੰਘ ਦੇ 'ਹਮਜ਼ਾ' ਅਵਤਾਰ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸੁਪਰਸਟਾਰ Singer ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ ! ਪੁੱਤ ਨੇ ਪਹਿਲੀ ਵਾਰ ਖੋਲ੍ਹੇ ਪਿਤਾ ਦੇ ਆਖ਼ਰੀ ਪਲਾਂ ਦੇ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News