‘ਮੌਜਾਂ ਹੀ ਮੌਜਾਂ’ ਫ਼ਿਲਮ ਦਾ ਗੀਤ ‘ਦਿਲ ਮੰਗਦਾ’ ਰਿਲੀਜ਼, ਦੇਖੋ ਵੀਡੀਓ
Monday, Aug 21, 2023 - 04:05 PM (IST)

ਐਂਟਰਟੇਨਮੈਂਟ ਡੈਸਕ– ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਦਿਲ ਮੰਗਦਾ’ ਰਿਲੀਜ਼ ਹੋਇਆ ਹੈ। ਇਹ ਗੀਤ ‘ਮੌਜਾਂ ਹੀ ਮੌਜਾਂ’ ਫ਼ਿਲਮ ਦਾ ਹੈ, ਜੋ 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਐਵੀ ਸਰਾ ਦਾ ਹੈ। ਗੀਤ ਨੂੰ ਯੂਟਿਊਬ ’ਤੇ ਈਸਟ ਸਨਸ਼ਾਈਨ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਬਨੀਤਾ ਸੰਧੂ ਨੇ ਏ. ਪੀ. ਢਿੱਲੋਂ ਨਾਲ ਰਿਲੇਸ਼ਨਸ਼ਿਪ ਦੀ ਕੀਤੀ ਪੁਸ਼ਟੀ, ਤਸਵੀਰਾਂ ਸਾਂਝੀਆਂ ਕਰ ਲਿਖੀ ਖ਼ਾਸ ਗੱਲ
ਦੱਸ ਦੇਈਏ ਕਿ ‘ਮੌਜਾਂ ਹੀ ਮੌਜਾਂ’ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਹਸ਼ਨੀਨ ਚੌਹਾਨ, ਜਿੰਮੀ ਸ਼ਰਮਾ, ਯੋਗਰਾਜ ਸਿੰਘ, ਬੀ. ਐੱਨ. ਸ਼ਰਮਾ ਤੇ ਨਾਸੀਰ ਚਿਨਓਟੀ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ।
ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਨੇ ਲਿਖਿਆ ਹੈ। ਫ਼ਿਲਮ ਨੂੰ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ‘ਦਿਲ ਮੰਗਦਾ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।