ਦਿਲੀਪ ਕੁਮਾਰ ਦੇ ਘਰ ਛਾਇਆ ਮਾਤਮ, ਛੋਟੇ ਭਰਾ ਅਸਲਮ ਖਾਨ ਦਾ ਹੋਇਆ ਦਿਹਾਂਤ

Friday, Aug 21, 2020 - 10:47 AM (IST)

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਫ਼ਿਲਮ ਉਦਯੋਗ ਲਈ ਇਹ ਸਾਲ ਬੇਹੱਦ ਬੁਰਾ ਗਿਆ ਹੈ। ਇੱਕ ਤੋਂ ਬਾਅਦ ਇੱਕ ਇੰਡਸਟਰੀ ਨੇ ਕਈ ਨਾਈਕ ਕਲਾਕਾਰ ਗੁਆਏ ਹਨ। ਹੁਣ ਹਿੰਦੀ ਸਿਨੇਮਾ ਦੇ ਲੇਜੈਂਡ ਐਕਟਰ ਦਿਲੀਪ ਕੁਮਾਰ ਦੇ ਪਰਿਵਾਰ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਦਾ ਅੱਜ ਦਿਹਾਂਤ ਹੋ ਗਿਆ ਹੈ।

ਦੱਸ ਦਈਏ ਕਿ ਦਿਲੀਪ ਕੁਮਾਰ ਦੇ ਭਰਾ ਅਸਲਮ ਖਾਨ 88 ਸਾਲ ਦੇ ਸਨ। ਉਨ੍ਹਾਂ ਨੂੰ ਦਿਲ ਦੀ ਬੀਮਾਰੀ ਸੀ ਅਤੇ ਉਹ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਵੀ ਪਾਏ ਗਏ ਸਨ। ਕੋਰੋਨਾ ਦੀ ਚਪੇਟ 'ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਨਾਲ ਦਿਲੀਪ ਕੁਮਾਰ ਦੇ ਪਰਿਵਾਰ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਹੈ।

ਦੱਸਣਯੋਗ ਹੈ ਕਿ ਅਸਲਮ ਖਾਨ ਤੇ ਅਹਿਸਾਨ ਖਾਨ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਇਸ ਦੇ ਬਾਅਦ ਹੀ ਉਨ੍ਹਾਂ ਨੂੰ ਮੁੰਬਈ ਦੇ ਲੀਲਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਸਲਮ ਤੇ ਅਹਿਸਾਨ ਦੋਵਾਂ ਨੂੰ ਹੀ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਸੀ। ਇਸ ਦੇ ਬਾਅਦ ਡਾਕਟਰ ਨੇ ਹਸਪਤਾਲ 'ਚ ਭਰਤੀ ਹੋਣ ਦੀ ਸਲਾਹ ਦਿੱਤੀ। ਦੋਵਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ।
 


sunita

Content Editor

Related News