ਸ਼ਹੀਦ ਭਗਤ ਸਿੰਘ ਨੂੰ ਪੰਜਾਬੀ ਕਲਾਕਾਰਾਂ ਨੇ ਕੀਤਾ ਯਾਦ, ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਦਿੱਤੀ ਸ਼ਰਧਾਂਜਲੀ

09/28/2022 4:49:16 PM

ਜਲੰਧਰ (ਬਿਊਰੋ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਪੰਜਾਬ ਸਣੇ ਪੂਰਾ ਦੇਸ਼ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਹੈ। ਅੱਜ ਸ਼ਹੀਦ ਭਗਤ ਸਿੰਘ ਦਾ 115 ਜਨਮ ਦਿਹਾੜਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ। ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ 'ਤੇ ਪੋਸਟਾਂ ਸ਼ੇਅਰ ਕਰਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰ ਰਹੇ ਹਨ।

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸ਼ੇਅਰ ਕਰ ਕੈਪਸ਼ਨ 'ਚ ਹੱਥ ਜੋੜ ਕੇ ਸਤਿਕਾਰ ਦੇਣ ਵਾਲੀ ਇਮੋਜੀ ਬਣਾਈ।


ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰਦੇ ਹੋਏ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕੈਪਸ਼ਨ 'ਚ ਲਿਖਿਆ, "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ।"

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਵੀਡੀਓ 'ਚ ਉਨ੍ਹਾਂ ਨੇ ਆਪਣਾ ਭਗਤ ਸਿੰਘ 'ਤੇ ਗਾਇਆ ਗੀਤ ਵੀ ਇਸਤੇਮਾਲ ਕੀਤਾ। 

 

 
 
 
 
 
View this post on Instagram
 
 
 
 
 
 
 
 
 
 
 

A post shared by Gurdas Maan (@gurdasmaanjeeyo)

ਦੱਸਣਯੋਗ ਹੈ ਕਿ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਖਟਕੜ ਕਲਾਂ ਵਿਖੇ ਹੋਇਆ ਸੀ। ਉਨ੍ਹਾਂ ਦਾ ਅੱਜ 115ਵਾਂ ਜਨਮ ਦਿਹਾੜਾ ਹੈ। ਉਨ੍ਹਾਂ ਦੇ ਜਨਮਦਿਨ ਨੂੰ ਪੰਜਾਬ ਸਰਕਾਰ ਬੇਹੱਦ ਉਤਸ਼ਾਹ ਤੇ ਧੂਮਧਾਮ ਨਾਲ ਮਨਾ ਰਹੀ ਹੈ।  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਪੀੜ੍ਹੀ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਇਕ ਸਟੇਟ ਐਵਾਰਡ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਉਹ ਹੁਣ ਦੇਣਾ ਸ਼ੁਰੂ ਦਿੱਤਾ ਜਾਵੇਗਾ। ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। ਇਸ ਪੁਰਸਕਾਰ ਲਈ 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਨੌਜਵਾਨ ਪੀੜ੍ਹੀ 30 ਨਵੰਬਰ ਤੱਕ ਅਪਲਾਈ ਕਰ ਸਕਦੀ ਹੈ। 

sunita

This news is Content Editor sunita