ਦਿਲਜੀਤ ਦੋਸਾਂਝ ਦੀ ''ਅਮਰ ਸਿੰਘ ਚਮਕੀਲਾ'' ਨੂੰ ਮਿਲਿਆ ਬੈਸਟ ਫੀਚਰ ਫਿਲਮ ਦਾ Award
Saturday, Sep 28, 2024 - 10:07 AM (IST)
 
            
            ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੇ ਮਿਊਜ਼ਿਕਲ ਟੂਰ ਦਿਲ-ਲੂਮਿਨਾਟੀ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਅਮਰ ਸਿੰਘ ਚਮਕੀਲਾ ਨੂੰ 'ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗਾਇਕ ਦੀ ਇਸ ਫਿਲਮ ਨੇ ਆਪਣੇ ਨਾਮ ਇੱਕ ਰਿਕਾਰਡ ਬਣਾ ਲਿਆ ਹੈ। ਦਿਲਜੀਤ ਦੋਸਾਂਝ ਦੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਹਾਲ ਹੀ ਵਿੱਚ 'Asian Academy creative Award' ਦੌਰਾਨ ਬੈਸਟ ਫੀਚਰ ਫਿਲਮ ਦਾ Award ਮਿਲਿਆ ਹੈ। ਇਸ ਫਿਲਮ ਨੂੰ Award ਮਿਲਣ ਉੱਤੇ ਦਿਲਜੀਤ ਦੋਸਾਂਝ ਕਾਫੀ ਖੁਸ਼ ਹਨ।
ਇਹ ਖ਼ਬਰ ਵੀ ਪੜ੍ਹੋ -ਜਾਪਾਨ ਤੋਂ ਅਮਰੀਕਾ ਆਈ ਜੂਨੀਅਰ NTR ਦੀ ਫੈਨ, ਅਦਾਕਾਰ ਨੇ ਕੀਤਾ ਫੈਨ ਨੂੰ ਇਹ ਵਾਅਦਾ
ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੰਸਟਾ ਸਟੋਰੀ ਸ਼ੇਅਰ ਕਰਦਿਆਂ ਫਿਲਮ ਦੀ ਪੂਰੀ ਟੀਮ ਸਣੇ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਫਿਲਮ ਅਮਰ ਸਿੰਘ ਚਮਕੀਲਾ ਪੰਜਾਬ ਦੇ ਮਸ਼ਹੂਰ ਤੇ ਮਰਹੂਮ ਗਾਇਕ ਚਮਕੀਲਾ ਦੇ ਜੀਵਨ ਉੱਤੇ ਅਧਾਰਿਤ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਨੇ ਚਮਕੀਲਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਉਨ੍ਹਾਂ ਦੀ ਪਤਨੀ ਬੀਬੀ ਅਮਰਜੋਤ ਕੌਰ ਦਾ ਕਿਰਦਾਰ ਅਦਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ -'ਤਾਰਕ ਮਹਿਤਾ' ਦੇ ਸੈੱਟ 'ਤੇ ਪਲਕ ਸਿਧਵਾਨੀ ਦਾ ਹੋਇਆ 'ਸ਼ੋਸ਼ਣ', ਖੁਦ ਦਿੱਤੀ ਜਾਣਕਾਰੀ
ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮਹਿਜ਼ ਫੈਨਜ਼ ਹੀ ਨਹੀਂ ਸਗੋਂ ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਫਿਲਮ ਦੀ ਪ੍ਰਸ਼ੰਸਾ ਕੀਤੀ। ਹਾਲ ਹੀ ਵਿੱਚ ਇਸ ਫਿਲਮ ਨੂੰ ਬੈਸਟ ਫਿਲਮ ਵਜੋਂ ਅਵਾਰਡ ਮਿਲਣ ਉੱਤੇ ਫੈਨਜ਼ ਕਾਫੀ ਖੁਸ਼ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            