ਨਵਜੋਤ ਸਿੰਘ ਸਿੱਧੂ ਨੇ ਦਿਲਜੀਤ ਦੋਸਾਂਝ ਦੀ ਕੀਤੀ ਰੱਜ ਕੇ ਤਾਰੀਫ਼, ਵੀਡੀਓ ਵਾਇਰਲ

Tuesday, Sep 10, 2024 - 05:08 PM (IST)

ਨਵਜੋਤ ਸਿੰਘ ਸਿੱਧੂ ਨੇ ਦਿਲਜੀਤ ਦੋਸਾਂਝ ਦੀ ਕੀਤੀ ਰੱਜ ਕੇ ਤਾਰੀਫ਼, ਵੀਡੀਓ ਵਾਇਰਲ

ਮੁੰਬਈ (ਬਿਊਰੋ) : ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ Dil-Luminati Tour India ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਗੀਤਾਂ ਅਤੇ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਹਨ। ਪਾਲੀਵੁੱਡ ਤੋਂ ਲੈ ਕੇ ਗਲੋਬਲ ਆਈਕਨ ਬਣ ਚੁੱਕੇ ਦਿਲਜੀਤ ਦੋਸਾਂਝ ਦੇ ਅੱਜ ਲੱਖਾਂ ਹੀ ਫੈਨਜ਼ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਮਸ਼ਹੂਰ ਕਾਮੇਡੀਅਨ, ਕ੍ਰਿਕਟਰ ਤੇ ਹੋਸਟ ਨਵਜੋਤ ਸਿੰਘ ਸਿੱਧੂ ਦਿਲਜੀਤ ਦੀਆਂ ਤਰੀਫਾਂ ਦੇ ਪੁੱਲ੍ਹ ਬੰਨ੍ਹਦੇ ਨਜ਼ਰ ਆ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ਰਸ਼ਮਿਕਾ ਮੰਡਾਨਾ ਦਾ ਹੋਇਆ ਐਕਸੀਡੈਂਟ

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਨੇ ਸਟੇਜ ਪਰਫਾਰਮੈਂਸ ਦਿੱਤੀ, ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਦਿਲਜੀਤ ਦੀ ਤਰੀਫ਼ ਕਰਦੇ ਨਹੀਂ ਥੱਕ ਰਹੇ। ਇਸ ਦੌਰਾਨ ਨਵਜੋਤ ਸਿੰਘ ਦਿਲਜੀਤ ਦੀ ਤਾਰੀਫ਼ 'ਚ ਇੱਕ ਸ਼ੇਅਰ ਸੁਣਾਇਆ, ਉਨ੍ਹਾਂ ਨੇ ਦਿਲਜੀਤ ਨੂੰ ਸੱਚਾ ਸਰਦਾਰ ਦੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਫ਼ਿਲਮਾਂ 'ਚ ਸਰਦਾਰ ਦੇ ਕਿਰਦਾਰ ਵਿਖਾਉਣ ਲਈ ਗ਼ਲਤ ਤਰੀਕੇ ਨਾਲ ਪੱਗ ਬੰਨਣ ਦਾ ਵੀ ਵਿਰੋਧ ਕੀਤਾ। ਫੈਨਜ਼ ਇਸ ਵੀਡੀਓ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਕਈ ਯੂਜ਼ਰ ਕੁਮੈਂਟ ਕਰਕੇ ਇਸ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਹੀ ਪਤਾ ਸੀ ਇੱਕ ਦਿਲਜੀਤ ਦੋਸਾਂਝ ਕਾਫੀ ਵੱਡਾ ਮੁਕਾਮ ਹਾਸਲ ਕਰਨਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News