ਦਿਲਜੀਤ-ਨੀਰੂ ਦੀ ਫ਼ਿਲਮ ''ਜੱਟ ਐਂਡ ਜੂਲੀਅਟ 3'' ਅੱਜ ਦੁਨੀਆ ਭਰ ''ਚ ਹੋਈ ਰਿਲੀਜ਼

Thursday, Jun 27, 2024 - 10:04 AM (IST)

ਦਿਲਜੀਤ-ਨੀਰੂ ਦੀ ਫ਼ਿਲਮ ''ਜੱਟ ਐਂਡ ਜੂਲੀਅਟ 3'' ਅੱਜ ਦੁਨੀਆ ਭਰ ''ਚ ਹੋਈ ਰਿਲੀਜ਼

ਜਲੰਧਰ (ਬਿਊਰੋ) - ਗਲੋਬਲ ਸਟਾਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ 'ਜੱਟ ਐਂਡ ਜੂਲੀਅਟ-3' ਅੱਜ ਦੁਨੀਆ ਭਰ 'ਚ ਰਿਲੀਜ਼ ਹੋ ਗਈ ਹੈ। ਦਿਲਜੀਤ ਤੇ ਨੀਰੂ 6ਵੀਂ ਵਾਰ ਕਿਸੇ ਫ਼ਿਲਮ 'ਚ ਇਕੱਠੇ ਨਜ਼ਰ ਆ ਰਹੇ ਹਨ। ਫ਼ਿਲਮ 'ਚ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਨਾਸੀਰ ਚਿਨਓਟੀ, ਅਕਰਮ ਉਦਾਸ, ਹਰਦੀਪ ਗਿੱਲ, ਮੋਹਿਨੀ ਤੂਰ, ਸੁੱਖ ਪਿੰਡਿਆਲਾ, ਗੁਰਮੀਤ ਸਾਜਨ, ਸਤਵੰਤ ਕੌਰ, ਮਿੰਟੂ ਕਾਪਾ ਤੇ ਕੁਲਵੀਰ ਸੋਨੀ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ 'ਚ ਹਨ।

ਇਹ ਖ਼ਬਰ ਵੀ ਪੜ੍ਹੋ- ਦੋਸਾਂਝ ਕਲਾਂ ਤੋਂ ਜਿਮੀ ਫਾਲਨ ਤੱਕ, ਦਿਲਜੀਤ ਦਾ ਸਫਰ

ਦੱਸ ਦੇਈਏ ਕਿ ਇਸ ਫ਼ਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਨੂੰ ਸ਼ਾਨਦਾਰ ਫ਼ਿਲਮਾਂ ਦੇ ਚੁੱਕੇ ਹਨ। ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਪੀਡ ਰਿਕਾਰਡਸ ਦੀ ਸਾਂਝੀ ਪੇਸ਼ਕਸ਼ ਹੈ, ਜਿਹੜੀ ਸਟੋਰੀਟਾਈਮ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ- ਇਕ-ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆਏ ਰਣਬੀਰ-ਆਲੀਆ, ਦਿੱਤੇ ਰੋਮਾਂਟਿਕ ਪੋਜ਼

ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਪੀਡ ਰਿਕਾਰਡਸ ਦੀ ਸਾਂਝੀ ਪੇਸ਼ਕਸ਼ ਹੈ, ਜਿਹੜੀ ਸਟੋਰੀਟਾਈਮ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ। ਇਸ ਫ਼ਿਲਮ ਨੂੰ ਬਲਵਿੰਦਰ ਸਿੰਘ (ਰੁਬੀ), ਦਿਨੇਸ਼ ਔਲਖ, ਗੁਣਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਦਕਿ ਦਰਸ਼ਨਪਾਲ ਸਿੰਘ ਗਰੇਵਾਲ ਤੇ ਸੰਦੀਪ ਬਾਂਸਲ ਇਸ ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


author

sunita

Content Editor

Related News