ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਦਿਲਜੀਤ-ਨੀਰੂ ਦੀ ਫ਼ਿਲਮ ‘ਜੱਟ ਐਂਡ ਜੂਲੀਅਟ 3’

06/27/2024 4:38:51 PM

ਜਲੰਧਰ (ਬਿਊਰੋ)– ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਅੱਜ ਦੁਨੀਆ ਭਰ ’ਚ ਰਿਲੀਜ਼ ਹੋ ਚੁੱਕੀ ਹੈ। ‘ਜੱਟ ਐਂਡ ਜੂਲੀਅਟ 3’ ਪਹਿਲੀ ਅਜਿਹੀ ਪੰਜਾਬੀ ਫ਼ਿਲਮ ਹੈ, ਜਿਸ ਨੂੰ ਭਾਰਤ ਦੇ 430 ਤੋਂ ਵੱਧ ਸਿਨੇਮਾਘਰਾਂ ਦੀਆਂ 2010 ਤੋਂ ਵੱਧ ਸਕ੍ਰੀਨਜ਼ ’ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਫ਼ਿਲਮ ਦੀ ਐਡਵਾਂਸ ਬੁਕਿੰਗ ਤੋਂ ਕਲੈਕਸ਼ਨ ਵੀ ਰਿਕਾਰਡਤੋੜ ਹੋਈ ਹੈ। ‘ਜੱਟ ਐਂਡ ਜੂਲੀਅਟ 3’ ਨੇ ਸਿਰਫ਼ ਐਡਵਾਂਸ ਬੁਕਿੰਗ ਤੋਂ ਹੀ 1.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ, ਜਿਸ ਨੇ ‘ਕੈਰੀ ਆਨ ਜੱਟਾ 3’ ਫ਼ਿਲਮ ਦੀ ਐਡਵਾਂਸ ਬੁਕਿੰਗ ਕਲੈਕਸ਼ਨ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਨੇ 1.10 ਕਰੋੜ ਰੁਪਏ ਦੀ ਐਡਵਾਂਸ ਬੁਕਿੰਗ ਕੀਤੀ ਸੀ। ਇਸ ਦੇ ਨਾਲ ਹੀ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੇ ਰੀਵਿਊ ਵੀ ਸਾਹਮਣੇ ਆ ਚੁੱਕੇ ਹਨ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਰੱਜ ਕੇ ਤਾਰੀਫ਼ ਕੀਤੀ ਜਾ ਰਹੀ ਹੈ। ਕੀ ਕਿਹਾ ਦਰਸ਼ਕਾਂ ਨੇ ਆਓ ਜਾਣਦੇ ਹਾਂ ਹੇਠਾਂ ਦਿੱਤੀ ਰੀਵਿਊ ਵੀਡੀਓ ’ਚ–

ਇਥੇ ਦੇਖੋ ਫ਼ਿਲਮ ਦਾ ਪਬਲਿਕ ਰੀਵਿਊ

ਇਸ ਫ਼ਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਨੂੰ ਸ਼ਾਨਦਾਰ ਫ਼ਿਲਮਾਂ ਦੇ ਚੁੱਕੇ ਹਨ। ਫ਼ਿਲਮ ’ਚ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਨਾਸੀਰ ਚਿਨਓਟੀ, ਅਕਰਮ ਉਦਾਸ, ਹਰਦੀਪ ਗਿੱਲ, ਮੋਹਿਨੀ ਤੂਰ, ਸੁੱਖ ਪਿੰਡਿਆਲਾ, ਗੁਰਮੀਤ ਸਾਜਨ, ਸਤਵੰਤ ਕੌਰ, ਮਿੰਟੂ ਕਾਪਾ ਤੇ ਕੁਲਵੀਰ ਸੋਨੀ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ’ਚ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News