ਦਿਲਜੀਤ ਦੋਸਾਂਝ ਨੇ ਇੰਝ ਦੱਸਿਆ ਨਿਮਰਤ ਖਹਿਰਾ ਨੂੰ ਦਿਲ ਦਾ ਹਾਲ, ਵੇਖੋ ਵੀਡੀਓ

Thursday, Dec 16, 2021 - 04:01 PM (IST)

ਦਿਲਜੀਤ ਦੋਸਾਂਝ ਨੇ ਇੰਝ ਦੱਸਿਆ ਨਿਮਰਤ ਖਹਿਰਾ ਨੂੰ ਦਿਲ ਦਾ ਹਾਲ, ਵੇਖੋ ਵੀਡੀਓ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਫਨੀ ਅੰਦਾਜ਼ ਨਾਲ ਅੰਗਰੇਜ਼ੀ ਬੋਲਣ ਲਈ ਵੀ ਜਾਣੇ ਜਾਂਦੇ ਹਨ। ਇਹ ਅੰਦਾਜ਼ ਇਸ ਵਾਰ ਉਨ੍ਹਾਂ ਦੇ ਨਵੇਂ ਗੀਤ 'ਵੱਟ ਵੇ' (What Ve) 'ਚ ਵੀ ਸੁਣਨ ਨੂੰ ਮਿਲ ਰਿਹਾ ਹੈ। ਜੀ ਹਾਂ ਨਿਮਰਤ ਖਹਿਰਾ ਨਾਲ ਆਉਣ ਵਾਲਾ ਉਨ੍ਹਾਂ ਦਾ ਇਹ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨੇ ਮਿਲ ਕੇ ਗਾਇਆ ਹੈ। ਗੀਤ ਬਹੁਤ ਹੀ ਮਜ਼ੇਦਾਰ ਰੋਮਾਂਟਿਕ ਗੀਤ ਹੈ, ਜਿਸ 'ਚ ਦੋਵਾਂ ਗਾਇਕਾਂ ਨੇ ਆਪਣੇ ਅੰਦਾਜ਼ ਨਾਲ ਆਪਣੇ ਦਿਲ ਦੀ ਗੱਲ ਨੂੰ ਬਿਆਨ ਕੀਤਾ ਹੈ। ਦਰਸ਼ਕਾਂ ਨੂੰ ਇਸ ਗੀਤ 'ਚ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦਾ ਸੁਮੇਲ ਸੁਣਨ ਨੂੰ ਮਿਲੇਗਾ।

ਦੱਸ ਦਈਏ ਇਸ ਗੀਤ ਦੇ ਬੋਲ Arjan Dhillon ਨੇ ਲਿਖੇ ਹਨ। ਜੇ ਗੱਲ ਕਰੀਏ ਗਾਣੇ ਦੇ ਮਿਊਜ਼ਿਕ ਵੀਡੀਓ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਹੋਟਲ 'ਚ ਟੇਕ ਕੇਅਰ ਦਾ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਆਪਣੇ ਅੰਦਾਜ਼ 'ਚ ਨਿਮਰਤ ਨੂੰ ਆਪਣੇ ਦਿਲ ਦਾ ਹਾਲ ਦੱਸਦਾ ਹੈ ਅਤੇ ਵਿਆਹ ਕਰਨ ਦੀ ਖੁਹਾਇਸ਼ ਨੂੰ ਵੀ ਦੱਸਦਾ ਹੈ। ਦੋਵਾਂ ਦੀ ਅਦਾਕਾਰੀ ਤੇ ਗਾਇਕੀ ਦਰਸ਼ਕਾਂ ਨੂੰ ਖੂਬ  ਪਸੰਦ ਆ ਰਹੀ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Baljit Deo ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਇਕੱਠੇ ਪੰਜਾਬੀ ਫ਼ਿਲਮ 'ਜੋੜੀ' 'ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਕਾਫੀ ਉਤਸੁਕ ਹਨ। ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ 'ਤੀਜਾ ਪੰਜਾਬ' ਫ਼ਿਲਮ ਲ ਦਰਸ਼ਕਾਂ ਦੇ ਰੁਬਰੂ ਹੋਈ ਹੈ। ਇਹ ਫ਼ਿਲਮ ਸਿਨੇਮਾ ਘਰਾਂ 'ਚ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਦੱਸ ਦਈਏ ਦਿਲਜੀਤ ਦੋਸਾਂਝ ਵੀ ਪੰਜਾਬੀ ਫ਼ਿਲਮ 'ਹੌਸਲਾ ਰੱਖ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਹ ਫ਼ਿਲਮ ਵੀ ਬਾਕਸ ਆਫਿਸ 'ਤੇ ਕਮਾਲ ਦਾ ਪ੍ਰਦਰਸ਼ਨ ਕਰਕੇ ਚੰਗੀ ਕਮਾਈ ਕਰ ਚੁੱਕੀ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਸਾਂਝੀ ਕਰੋ।


author

sunita

Content Editor

Related News