ਭਾਰਤ ''ਚ ਰਿਲੀਜ਼ ਹੋਈ ਦਿਲਜੀਤ ਦੋਸਾਂਝ ਤੇ ਨਿਰਮਤ ਖਹਿਰਾ ਦੀ ਫ਼ਿਲਮ ''ਜੋੜੀ''

Saturday, May 06, 2023 - 11:20 AM (IST)

ਭਾਰਤ ''ਚ ਰਿਲੀਜ਼ ਹੋਈ ਦਿਲਜੀਤ ਦੋਸਾਂਝ ਤੇ ਨਿਰਮਤ ਖਹਿਰਾ ਦੀ ਫ਼ਿਲਮ ''ਜੋੜੀ''

ਜਲੰਧਰ (ਬਿਊਰੋ) – ਪੰਜਾਬੀ ਫ਼ਿਲਮ ‘ਜੋੜੀ’ ਅੱਜ ਭਾਰਤ ’ਚ  ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਈ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਹੈ। ਇਸ ਫ਼ਿਲਮ ਦੀ ਰਿਲੀਜ਼ਿੰਗ ਦੀ ਗੱਲ ਕਰੀਏ ਤਾਂ ਇਹ ਫ਼ਿਲਮ ਪਹਿਲਾ 5 ਮਈ ਨੂੰ ਰਿਲੀਜ਼ ਹੋ ਰਹੀ ਸੀ ਪਰ ਕੁਝ ਵਿਵਾਦਾਂ ਕਾਰਨ ਰਿਲੀਜ਼ਿੰਗ ਟਲ ਗਈ ਸੀ। ਫਿਲਹਾਲ ਫ਼ਿਲਮ 'ਜੋੜੀ' ਹੁਣ ਰਿਲੀਜ਼ ਹੋ ਚੁੱਕੀ ਹੈ। ਦਿਲਜੀਤ ਦੋਸਾਂਝ ਤੇ ਨਿਰਦੇਸ਼ਕ ਅੰਬਰਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਫੈਨਜ਼ ਨੂੰ ਦੱਸਿਆ ਕਿ ਹੁਣ ਇਹ ਫ਼ਿਲਮ ਭਾਰਤ 'ਚ ਵੀ ਰਿਲੀਜ਼ ਹੋਵੇਗੀ। ਨਿਰਦੇਸ਼ਕ ਅੰਬਰਦੀਪ ਨੇ ਹਾਲ ਹੀ ਵਿੱਚ ਸਾਂਝੀ ਕੀਤੀ ਆਪਣੀ ਪੋਸਟ ਨਾਲ ਖ਼ੁਲਾਸਾ ਕੀਤਾ ਹੈ ਕਿ ਫ਼ਿਲਮ 'ਜੋੜੀ' ਹੁਣ ਭਾਰਤ 'ਚ ਵੀ ਰਿਲੀਜ਼ ਹੋ ਰਹੀ ਹੈ। ਕਿਉਂਕਿ ਜਿਹੜੇ ਵਿਵਾਦ ਕਾਰਨ ਫ਼ਿਲਮ ਦੀ ਰਿਲੀਜ਼ਿੰਗ ਰੁਕੀ ਹੋਈ ਸੀ, ਉਹ ਸਾਰੇ ਹੱਲ ਹੋ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਕਪਿਲ ਦੇ ਸ਼ੋਅ 'ਚ ਫ਼ਿਲਮ 'ਗੋਡੇ ਗੋਡੇ ਚਾਅ' ਦੀ ਚਰਚਾ, ਜਦੋਂ ਕਾਮੇਡੀਅਨ ਨੇ ਸੋਨਮ ਦੀ ਤਸਵੀਰ ਵੇਖ ਆਖ ਦਿੱਤੀ ਇਹ ਗੱਲ

ਦਿਲਜੀਤ ਦੋਸਾਂਝ ਨੇ ਪੋਸਟ ਸ਼ੇਅਰ ਕਰਦਿਆਂ ਨੇ ਲਿਖਿਆ, 'ਪਹਿਲਾਂ ਕੁੱਝ ਮੁਸ਼ਕਿਲਾਂ ਕਰਕੇ, 'ਜੋੜੀ' ਫ਼ਿਲਮ ਦੇ ਸਵੇਰੇ ਦੇ ਸ਼ੋਅਜ਼ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋ ਸਕੇ ਸੀ, ਪਰ ਹੁਣ ਇਸ ਸਮੱਸਿਆ ਦਾ ਹੱਲ ਹੋ ਗਿਆ ਹੈ। ਸਾਨੂੰ ਇਹ ਦੱਸਦਿਆਂ ਬੜੀ ਖੁਸ਼ੀ ਹੋ ਰਹੀ ਹੈ ਕਿ 'ਜੋੜੀ' ਫ਼ਿਲਮ ਲਈ ਹੁਣ ਤੁਸੀਂ ਆਪਣੀਆਂ ਟਿਕਟਾਂ ਜਲਦ ਹੀ ਬੁੱਕ ਕਰ ਸਕੋਗੇ। ਜੋੜੀ ਫ਼ਿਲਮ ਦੇਖਣ ਲਈ ਆਪਣੇ ਨਜ਼ਦੀਕੀ ਸਿਨੇਮਾਘਰਾਂ 'ਚ ਪਹੁੰਚੋ।' 

ਇਹ ਖ਼ਬਰ ਵੀ ਪੜ੍ਹੋ : ਪੁੱਤ ਦੇ ਇਨਸਾਫ਼ ਲਈ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੇ ਗੁਰਾਇਆ ਦੇ ਬੜਾ ਪਿੰਡ ਤੋਂ ਸ਼ੁਰੂ ਕੀਤਾ ‘ਇਨਸਾਫ਼ ਮਾਰਚ’

ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News