ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਸ਼ੁਰੂ, ਦਿਲਜੀਤ ਦੋਸਾਂਝ ਨੇ ਦਿਖਾਈ ਪਹਿਲੀ ਝਲਕ

Friday, Oct 21, 2022 - 12:48 PM (IST)

ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਸ਼ੁਰੂ, ਦਿਲਜੀਤ ਦੋਸਾਂਝ ਨੇ ਦਿਖਾਈ ਪਹਿਲੀ ਝਲਕ

ਜਲੰਧਰ (ਬਿਊਰੋ) : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਏ ਦਿਨ ਆਪਣੇ ਪ੍ਰਸ਼ੰਸਕਾਂ ਨੂੰ ਕੋਈ ਨਾ ਕੋਈ ਖੁਸ਼ਖਬਰੀ ਦੇ ਰਹੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇੱਕ ਨਵੇਂ ਲੁੱਕ ਵਾਲੀ ਤਸਵੀਰ ਕਾਫ਼ੀ ਵਾਇਰਲ ਹੋ ਰਹੀ ਹੈ। ਦਿਲਜੀਤ ਦੋਸਾਂਝ ਨੇ ਹੁਣ ਇਮਤਿਆਜ਼ ਅਲੀ ਨਾਲ ਆਪਣੇ ਆਉਣ ਵਾਲੇ ਪ੍ਰਾਜੈਕਟ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ਅਤੇ ਇਮਤਿਆਜ਼ ਅਲੀ ਮਸ਼ਹੂਰ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਇਕੱਠੇ ਕੰਮ ਕਰਨ ਲਈ ਸੁਰਖੀਆਂ 'ਚ ਹਨ। ਦਿਲਜੀਤ ਦੋਸਾਂਝ ਨੇ ਹੁਣ ਆਪਣੀ ਆਉਣ ਵਾਲੀ ਫ਼ਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ ਅਤੇ ਖ਼ੁਲਾਸਾ ਕੀਤਾ ਹੈ ਕਿ ਇਸ ਦੀ ਸ਼ੂਟਿੰਗ ਹਾਲ ਹੀ 'ਚ ਸ਼ੁਰੂ ਹੋਈ ਹੈ।

PunjabKesari

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਇੱਕ ਛੋਟੀ ਜਿਹੀ ਝਲਕ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤੀ ਹੈ। ਪਹਿਲਾਂ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਦੀ ਇਕ ਤਸਵੀਰ ਸ਼ੇਅਰ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਫਿਰ ਬਾਅਦ 'ਚ ਨਿੱਕੀ ਜਿਹੀ ਵੀਡੀਓ ਸਾਂਝੀ ਕੀਤੀ, ਜਿਸ 'ਚ ਉਹ ਕੌਫੀ ਵਾਲੇ ਕੱਪ ਨਾਲ ਨਜ਼ਰ ਆ ਰਹੇ ਹਨ। ਇਸ ਕੌਫੀ ਵਾਲੇ ਕੱਪ 'ਤੇ ਲਿਖਿਆ ਹੋਇਆ ਹੈ 'ਨਵੀਂ ਫ਼ਿਲਮ ਨਵੀਂ ਲੁੱਕ'। ਗਾਇਕ ਦੁਆਰਾ ਜ਼ਿਆਦਾ ਕੁਝ ਨਹੀਂ ਦੱਸਿਆ ਗਿਆ ਸੀ। ਹਾਲਾਂਕਿ ਵੀਡੀਓ ਨੇ ਪਹਿਲਾਂ ਹੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

PunjabKesari

ਇਸ ਤੋਂ ਪਹਿਲਾਂ 'ਦੋਸਾਂਝਵਾਲਾ' ਨੇ ਆਪਣੇ ਇੰਸਟਾਗ੍ਰਾਮ 'ਤੇ ਅਮਰ ਸਿੰਘ ਚਮਕੀਲਾ 'ਤੇ ਬਣ ਰਹੀ ਬਾਇਓਪਿਕ ਲਈ ਸੰਗੀਤਕਾਰ ਏ. ਆਰ. ਰਹਿਮਾਨ ਅਤੇ ਸ਼ਾਨਦਾਰ ਨਿਰਦੇਸ਼ਕ ਇਮਤਿਆਜ਼ ਅਲੀ ਨਾਲ ਤਸਵੀਰ ਸਾਂਝੀ ਕੀਤੀ ਸੀ। ਤਸਵੀਰ ਨੇ ਯਕੀਨੀ ਤੌਰ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਉਤਸੁਕਤਾ ਪੈਦਾ ਕੀਤੀ ਹੈ। ਖ਼ਬਰ ਸੀ ਕਿ ਅਮਰ ਸਿੰਘ ਚਮਕੀਲਾ 'ਤੇ ਬਣਨ ਵਾਲੀ ਬਾਇਓਪਿਕ 'ਚ ਪਰਿਣੀਤੀ ਚੋਪੜਾ ਨਾਲ ਦਿਲਜੀਤ ਦੋਸਾਂਝ ਦੀ ਜੋੜੀ ਹੋਵੇਗੀ, ਜਿਸ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰ ਰਹੇ ਹਨ। ਹਾਲਾਂਕਿ, ਨਿਰਮਾਤਾਵਾਂ ਦੁਆਰਾ ਅਜੇ ਤੱਕ ਇਸ ਬਾਰੇ ਕੁਝ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News