ਦਿਲਜੀਤ ਦੋਸਾਂਝ ਖ਼ੁਦ ਨੂੰ ਫਿੱਟ ਰੱਖਣ ਲਈ ਕਰਦੇ ਨੇ ਇਹ ਯੋਗ ਆਸਨ (ਵੀਡੀਓ)

5/4/2021 6:34:13 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਤੇ ਸੰਗੀਤ ਜਗਤ ਦੇ ਨਾਲ-ਨਾਲ ਬਾਲੀਵੁੱਡ ਫ਼ਿਲਮ ਇੰਡਸਟਰੀ 'ਚ ਖ਼ਾਸ ਸ਼ੌਹਰਤ ਖੱਟਣ ਵਾਲੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ। ਗਾਇਕੀ ਤੋਂ ਆਪਣਾ ਸਫ਼ਰ ਸ਼ੁਰੂ ਕਰਨ ਵਾਲੇ ਦਿਲਜੀਤ ਦੋਸਾਂਝ ਨੇ ਜਿੱਥੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ। ਉੱਥੇ ਹੀ ਦਿਲਜੀਤ ਦੋਸਾਂਝ ਨੇ ਫ਼ਿਲਮਾਂ 'ਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਖ਼ਾਸ ਜਗ੍ਹਾ ਬਣਾਈ ਹੈ। 

 
 
 
 
 
 
 
 
 
 
 
 
 
 
 
 

A post shared by DILJIT DOSANJH (@diljitdosanjh)


ਦਿਲਜੀਤ ਦੋਸਾਂਝ ਦੀ ਫੈਨ ਫਾਲੋਵਿੰਗ ਕਾਫ਼ੀ ਜ਼ਿਆਦਾ ਹੈ ਅਤੇ ਅਜਿਹੇ 'ਚ ਹਰ ਕੋਈ ਉਨ੍ਹਾਂ ਦੇ ਫਿੱਟਨੈਸ ਦੇ ਰਾਜ਼ ਜਾਨਣਾ ਚਾਹੁੰਦਾ ਹੈ। ਦਿਲਜੀਤ ਦੋਸਾਂਝ ਖ਼ੁਦ ਨੂੰ ਫਿੱਟ ਰੱਖਣ ਲਈ ਯੋਗ ਦਾ ਸਹਾਰਾ ਲੈਂਦੇ ਹਨ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਯੋਗਾ ਦੇ ਵੱਖ-ਵੱਖ ਆਸਨ ਕਰਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। 

 
 
 
 
 
 
 
 
 
 
 
 
 
 
 
 

A post shared by DILJIT DOSANJH (@diljitdosanjh)


ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡੀ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਕੰਮ ਕਰਕੇ ਨਾਮਣਾ ਖੱਟਿਆ ਹੈ। ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਕਈ ਫ਼ਿਲਮਾਂ 'ਚ ਨਜ਼ਰ ਆਉਣ ਵਾਲੇ ਹਨ। ਸ਼ਹਿਨਾਜ਼ ਕੌਰ ਗਿੱਲ ਨਾਲ ਉਨ੍ਹਾਂ ਦੀ ਫ਼ਿਲਮ 'ਹੌਸਲਾ ਰੱਖ' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।  


sunita

Content Editor sunita