ਸਿੰਘੂ ਬਾਰਡਰ ’ਤੇ ਦਿਲਜੀਤ ਦੇ ਪ੍ਰਸ਼ੰਸਕਾਂ ਨੇ ਇੰਝ ਮਨਾਇਆ ਉਸ ਦਾ ਜਨਮਦਿਨ (ਵੀਡੀਓ)

01/07/2021 5:38:16 PM

ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ 6 ਜਨਵਰੀ ਨੂੰ 37 ਸਾਲਾਂ ਦੇ ਹੋ ਗਏ ਹਨ। ਦਿਲਜੀਤ ਦੋਸਾਂਝ ਨੂੰ ਜਨਮਦਿਨ ਮੌਕੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ ਪਰ ਇਸ ਦੌਰਾਨ ਸਭ ਦਾ ਧਿਆਨ ਇਕ ਵੀਡੀਓ ਖਿੱਚ ਰਹੀ ਹੈ, ਜੋ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।

ਅਸਲ ’ਚ ਇਸ ਵੀਡੀਓ ’ਚ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਸ ਦਾ ਜਨਮਦਿਨ ਸਿੰਘੂ ਬਾਰਡਰ ’ਤੇ ਮਨਾ ਰਹੇ ਹਨ। ਦੱਸ ਦੇਈਏ ਕਿ ਸਿੰਘੂ ਬਾਰਡਰ ’ਤੇ ਕਿਸਾਨ ਧਰਨਾ ਲਾ ਕੇ ਬੈਠੇ ਹਨ ਤੇ ਕਿਸਾਨ ਅੰਦੋਲਨ ਦੌਰਾਨ ਦਿਲਜੀਤ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦਾ ਜਨਮਦਿਨ ਮਨਾਉਣਾ ਵੱਡੀ ਗੱਲ ਹੈ।

ਪ੍ਰਸ਼ੰਸਕਾਂ ਵਲੋਂ ਮਨਾਏ ਜਨਮਦਿਨ ਦੀ ਵੀਡੀਓ ਸਾਂਝੀ ਕਰਦਿਆਂ ਦਿਲਜੀਤ ਲਿਖਦੇ ਹਨ, ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। ਪੰਜਾਬ ਦੀ ਮਿੱਟੀ ’ਚੋਂ ਜਨਮ ਲਿਆ ਹੈ। ਇਸ ਗੱਲ ਦਾ ਮਾਣ ਹੈ। ਜਨਮਦਿਨ ਦੀ ਖੁਸ਼ੀ ਵੀ ਪੰਜਾਬ ਦੇ ਨਾਲ ਹੀ ਹੈ।’

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਦੱਸਣਯੋਗ ਹੈ ਕਿ ਇਸ ਵੀਡੀਓ ਨੂੰ ਖ਼ਬਰ ਲਿਖੇ ਜਾਣ ਤਕ 9 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਵੀਡੀਓ ’ਤੇ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਭਾਈਚਾਰਾ ਵੀ ਦਿਲਜੀਤ ਦੋਸਾਂਝ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਾ ਨਜ਼ਰ ਆ ਰਿਹਾ ਹੈ।

ਨੋਟ– ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh