ਦਿਲਜੀਤ ਦੋਸਾਂਝ ਨੇ ਥੀਏਟਰ ਪਹੁੰਚ 'ਜੱਟ ਐਂਡ ਜੂਲੀਅਟ 3' ਵੇਖ ਰਹੇ ਲੋਕਾਂ ਨੂੰ ਦਿੱਤਾ ਸਰਪ੍ਰਾਈਜ਼

06/29/2024 11:00:23 AM

ਜਲੰਧਰ (ਬਿਊਰੋ) - ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਪੰਜਾਬੀ ਫਿਲਮ ‘ਜੱਟ ਐਂਡ ਜੂਲੀਅਟ 3’ ਨੇ ਪਹਿਲੇ ਦਿਨ ਆਪਣੀ ਰਿਲੀਜ਼ ਨਾਲ ਇਤਿਹਾਸ ਰਚ ਦਿੱਤਾ ਹੈ। ‘ਜੱਟ ਐਂਡ ਜੂਲੀਅਟ 3’ ਨੇ ਦੁਨੀਆ ਭਰ ‘ਚ ਪਹਿਲੇ ਦਿਨ 10.76 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜੋ ਅੱਜ ਤਕ ਪੰਜਾਬੀ ਫਿਲਮ ਇੰਡਸਟਰੀ ਦੇ ਇਤਿਹਾਸ ‘ਚ ਸਭ ਤੋਂ ਵੱਧ ਕਲੈਕਸ਼ਨ ਹੈ। ਫਿਲਮ ਨੇ ਭਾਰਤ ‘ਚ 4.13 ਕਰੋੜ ਤੇ ਓਵਰਸੀਜ਼ ‘ਚ 6.63 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਗਾਇਕ ਖ਼ਾਨ ਭੈਣੀ ਦੇ ਪਿਤਾ ਤੇ ਭਰਾ ਨੇ ਨਹਿਰ 'ਚ ਡੁੱਬ ਰਹੇ ਮੁੰਡੇ-ਕੁੜੀ ਦੀ ਬਚਾਈ ਜਾਨ, ਵੇਖੋ ਮੌਕੇ ਦੀ ਵੀਡੀਓ

ਉਥੇ ਹੀ ਦਿਲਜੀਤ ਥੀਏਟਰ ਪਹੁੰਚ ਕੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇਣ ਪਹੁੰਚੇ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ, 'ਥੀਏਟਰ ਵਿਜ਼ਿਟ 🫶🏽 ਆ ਗਿਆ ਜੱਟ ਜੂਲੀਅਟ ਨੂ ਲੇ ਕੇ 👮‍♂️👮 ਜੱਟ ਐਂਡ ਜੂਲੀਅਟ ਡੇ🤩 ਆਪਣੇ ਪਰਿਵਾਰਾਂ ਨਾਲ ਮੌਜਾਂ ਮਾਣੋ 🕺🏻💃🏻 Daseyo Kidan Laggi Film 😇🙏🏽।'

PunjabKesari

ਇਸ ਵੀਡੀਓ 'ਚ ਤੁਸੀਂ ਦਿਲਜੀਤ ਨੂੰ ਫੈਨਜ਼ ਨਾਲ ਮੁਲਾਕਾਤ ਕਰਦੇ ਅਤੇ ਉਨ੍ਹਾਂ ਨਾਲ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤੁਸੀਂ ਦਿਲਜੀਤ ਦੋਸਾਂਝ ਨੂੰ ਫੈਨਜ਼ ਨਾਲ ਮਸਤੀ ਕਰਦੇ ਤੇ ਉਨ੍ਹਾਂ ਨੂੰ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ‘ਜੱਟ ਐਂਡ ਜੂਲੀਅਟ 3’ ਪਹਿਲੀ ਅਜਿਹੀ ਪੰਜਾਬੀ ਫ਼ਿਲਮ ਹੈ, ਜਿਸ ਨੂੰ ਭਾਰਤ ਦੇ 430 ਤੋਂ ਵੱਧ ਸਿਨੇਮਾਘਰਾਂ ਦੀਆਂ 2010 ਤੋਂ ਵੱਧ ਸਕ੍ਰੀਨਜ਼ ’ਤੇ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ ਦੀ ਐਡਵਾਂਸ ਬੁਕਿੰਗ ਤੋਂ ਕਲੈਕਸ਼ਨ ਵੀ ਰਿਕਾਰਡਤੋੜ ਹੋਈ ਹੈ। ‘ਜੱਟ ਐਂਡ ਜੂਲੀਅਟ 3’ ਨੇ ਸਿਰਫ਼ ਐਡਵਾਂਸ ਬੁਕਿੰਗ ਤੋਂ ਹੀ 1.50 ਕਰੋੜ ਰੁਪਏ ਦੀ ਕਮਾਈ ਕਰ ਲਈ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਗਾਇਕ ਸਿੱਪੀ ਗਿੱਲ ਦਾ ਨੇਕ ਉਪਰਾਲਾ, ਲੋੜਵੰਦ ਲੋਕਾਂ ਦਾ ਫੜ੍ਹਿਆ ਹੱਥ, ਇੰਝ ਕਰ ਰਹੇ ਨੇ ਮਦਦ

ਇਸ ਫ਼ਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਨੂੰ ਸ਼ਾਨਦਾਰ ਫ਼ਿਲਮਾਂ ਦੇ ਚੁੱਕੇ ਹਨ।

PunjabKesari

ਫ਼ਿਲਮ ’ਚ ਜੈਸਮੀਨ ਬਾਜਵਾ, ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਨਾਸੀਰ ਚਿਨਓਟੀ, ਅਕਰਮ ਉਦਾਸ, ਹਰਦੀਪ ਗਿੱਲ, ਮੋਹਿਨੀ ਤੂਰ, ਸੁੱਖ ਪਿੰਡਿਆਲਾ, ਗੁਰਮੀਤ ਸਾਜਨ, ਸਤਵੰਤ ਕੌਰ, ਮਿੰਟੂ ਕਾਪਾ ਤੇ ਕੁਲਵੀਰ ਸੋਨੀ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ’ਚ ਹਨ।

PunjabKesari

PunjabKesari

PunjabKesari

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News