ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਐਲਬਮ Ghost
Saturday, Sep 23, 2023 - 11:38 AM (IST)

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋਣ ਜਾ ਰਿਹਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਚਿਰਾਂ ਤੋਂ ਉਡੀਕੀ ਜਾਣ ਵਾਲੀ ਐਲਬਮ Ghost ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਇਹ ਐਲਬਮ ਇਸੇ ਮਹੀਨੇ ਦੀ 29 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਇਕ ਵੀਡੀਓ ਤੇ ਪੋਸਟਰ ਸਾਂਝਾ ਕੀਤਾ ਹੈ। ਪੋਸਟਰ ’ਚ ਦਿਲਜੀਤ ਦੋਸਾਂਝ ਨੂੰ ਸਮੁੰਦਰ ’ਚ ਕੱਪੜੇ ਨਾਲ ਢਕਿਆ ਦੇਖਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਸ਼ੁੱਭ ਦੇ ਹੱਕ 'ਚ ਨਿਤਰੀ ਹਰਸਿਮਰਤ ਕੌਰ ਬਾਦਲ, ਟਵੀਟ ਕਰ ਕਹੀਆਂ ਇਹ ਗੱਲਾਂ
ਦੱਸ ਦੇਈਏ ਕਿ 31 ਅਗਸਤ ਨੂੰ ਦਿਲਜੀਤ ਦੋਸਾਂਝ ਦਾ ਕੈਮੀਲੋ ਨਾਲ ਗੀਤ ‘ਪਲਪੀਤਾ’ ਰਿਲੀਜ਼ ਹੋਇਆ ਸੀ, ਜਿਸ ਨੂੰ ਕੋਕ ਸਟੂਡੀਓ ਨੇ ਰਿਲੀਜ਼ ਕੀਤਾ ਹੈ।
ਇਸ ਗੀਤ ਨੂੰ ਯੂਟਿਊਬ ’ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਵੀ ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਇਕ ਹੋਰ ਐਲਬਮ ਦੀ ਤਿਆਰੀ ਚੱਲ ਰਹੀ ਹੈ, ਜਿਸ ’ਚ ਉਸ ਵਲੋਂ ਇੰਟਰਨੈਸ਼ਨਲ ਕਲਾਕਾਰਾਂ ਨਾਲ ਕੋਲੈਬੋਰੇਟ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।