ਦਿਲਜੀਤ ਦੋਸਾਂਝ ਨੇ ਅੰਗਰੇਜ਼ ਨਾਲ ਇੰਝ ਕੀਤੀ ਮਸਤੀ, ਵੀਡੀਓ ਵੇਖ ਆਖੋਗੇ- ਵਾਹ ਜੀ ਵਾਹ

Thursday, Sep 07, 2023 - 04:15 PM (IST)

ਦਿਲਜੀਤ ਦੋਸਾਂਝ ਨੇ ਅੰਗਰੇਜ਼ ਨਾਲ ਇੰਝ ਕੀਤੀ ਮਸਤੀ, ਵੀਡੀਓ ਵੇਖ ਆਖੋਗੇ- ਵਾਹ ਜੀ ਵਾਹ

ਜਲੰਧਰ (ਬਿਊਰੋ) -  ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਜ਼ ਨਾਲ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ, ਜੋ ਕਾਫ਼ੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਇਸ ਵੀਡੀਓ 'ਚ ਉਹ ਇੱਕ ਅੰਗਰੇਜ਼ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦਿਲਜੀਤ ਨਾਲ ਇਹ ਅੰਗਰੇਜ਼ ਭੋਲੇ ਸ਼ੰਕਰ ਨੂੰ ਲੈ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਾ ਹੈ। ਇਹ ਅੰਗਰੇਜ਼ ਭੋਲੇ ਸ਼ੰਕਰ ਦਾ ਗੁਣਗਾਣ ਕਰਦਾ ਹੋਇਆ ਦਿਖਾਈ ਦਿੰਦਾ ਹੈ। ਦਿਲਜੀਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ, ''ਜੋ ਤੁਸੀਂ ਦਿੰਦੇ ਹੋ, ਉਸ ਨੂੰ ਹਮੇਸ਼ਾ ਭੁੱਲ ਜਾਓ ਪਰ ਮੁਆਫ਼ ਕਰਨਾ ਕਦੇ ਨਾ ਭੁੱਲੋ।'' 

PunjabKesari

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਆਪਣੀ ਨਵੀਂ ਐਲਬਮ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਪੰਜ ਤਾਰਾ', 'ਲੈਂਬਰਗਿਨੀ', 'ਜੱਟ ਫਾਇਰ ਕਰਦਾ', 'ਰਾਤ ਦੀ ਗੇੜੀ' ਸਣੇ ਕਈ ਗੀਤ ਸ਼ਾਮਲ ਹਨ।

PunjabKesari

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ। ਉਨ੍ਹਾਂ ਦੀ ਅਦਾਕਾਰੀ ਨੂੰ ਵੀ  ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜੋੜੀ’ ਆਈ ਸੀ, ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।   

PunjabKesari

PunjabKesari


author

sunita

Content Editor

Related News