ਦਿਲਜੀਤ ਦੋਸਾਂਝ ਦੀ ''ਜੱਟ ਐਂਡ ਜੂਲੀਅਟ 3'' ਨੇ ਰਚਿਆ ਇਤਿਹਾਸ, ਬਣੀ ਕਰੋੜਾਂ ਕਮਾਉਣ ਵਾਲੀ ਪਹਿਲੀ ਪੰਜਾਬੀ ਫ਼ਿਲਮ

Wednesday, Jul 31, 2024 - 04:12 PM (IST)

ਚੰਡੀਗੜ੍ਹ : ਪੰਜਾਬੀ ਸਿਨੇਮਾ 'ਚ ਇਸ ਸਮੇਂ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫ਼ਿਲਮ 'ਜੱਟ ਐਂਡ ਜੂਲੀਅਟ 3' ਛਾਈ ਹੋਈ ਹੈ। 27 ਜੂਨ ਨੂੰ ਵਰਲਡ-ਵਾਈਡ ਰਿਲੀਜ਼ ਹੋਈ ਇਸ ਫ਼ਿਲਮ ਨੇ 107 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਪੰਜਾਬੀ ਫ਼ਿਲਮ 'ਜੱਟ ਐਂਡ ਜੂਲੀਅਟ 3'  ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਕਮਾਈ ਦੇ ਮਾਮਲੇ 'ਚ ਇਸ ਫ਼ਿਲਮ ਨੇ ਪੰਜਾਬੀ ਸਿਨੇਮਾ ਦੀਆਂ ਸਾਰੀਆਂ ਫ਼ਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। 'ਜੱਟ ਐਂਡ ਜੂਲੀਅਟ 3' ਨੇ ਹੁਣ ਤੱਕ ਦੁਨੀਆ ਭਰ 'ਚ 107 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਸ ਦੌਰਾਨ ਜੇਕਰ ਫ਼ਿਲਮ ਬਾਰੇ ਗੱਲ ਕਰੀਏ ਤਾਂ 'ਕਿਸਮਤ' ਫੇਮ ਨਿਰਦੇਸ਼ਕ ਜਗਦੀਪ ਸਿੱਧੂ ਦੀ ਇਹ ਫ਼ਿਲਮ ਸੁਪਰਹਿੱਟ ਪੰਜਾਬੀ ਫ਼ਿਲਮ ਫਰੈਂਚਾਇਜ਼ੀ 'ਜੱਟ ਐਂਡ ਜੂਲੀਅਟ' ਦਾ ਤੀਜਾ ਭਾਗ ਹੈ। ਇਸ ਫ਼ਿਲਮ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਪੰਜਾਬੀ ਸੁਪਰਸਟਾਰ ਸੁੰਦਰੀ ਨੀਰੂ ਬਾਜਵਾ ਮੁੱਖ ਭੂਮਿਕਾਵਾਂ 'ਚ ਹਨ। ਅਦਾਕਾਰਾ ਜੈਸਮੀਨ ਬਾਜਵਾ ਵੀ ਇਸ ਫ਼ਿਲਮ 'ਚ ਮਹੱਤਵਪੂਰਨ ਰੋਲ ਨਿਭਾਉਂਦੀ ਨਜ਼ਰ ਆਈ ਹੈ।

PunjabKesari

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਪਹਿਲਾਂ ਹੀ ਬਾਲੀਵੁੱਡ ਫ਼ਿਲਮ 'ਚਮਕੀਲਾ' 'ਚ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਤੇ ਛਾਅ ਚੁੱਕੇ ਹਨ। ਹੁਣ ਪੰਜਾਬੀ ਫ਼ਿਲਮ 'ਜੱਟ ਐਂਡ ਜੂਲੀਅਟ 3' ਦੀ ਕਮਾਈ ਨੇ ਸਾਬਿਤ ਕਰ ਦਿੱਤਾ ਹੈ ਕਿ ਦਿਲਜੀਤ ਹੁਣ ਗਲੋਬਲ ਸਟਾਰ ਹਨ। 'ਜੱਟ ਐਂਡ ਜੂਲੀਅਟ' ਦਾ ਤੀਜਾ ਭਾਗ 11 ਸਾਲਾਂ ਬਾਅਦ ਆਇਆ ਹੈ, ਜਿਸ 'ਚ ਦਿਲਜੀਤ ਅਤੇ ਨੀਰੂ ਬਾਜਵਾ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕ ਕਾਫ਼ੀ ਪਸੰਦ ਕਰ ਰਹੇ ਹਨ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News