ਦਿਲਜੀਤ ਦੋਸਾਂਝ ਨੇ ਮੁੜ ਜਿੱਤਿਆ ਲੋਕਾਂ ਦਾ ਦਿਲ, ਹੁਣ ਦੁਨੀਆ ਭਰ ''ਚ ਹੋਣ ਲੱਗੀਆਂ ਗੱਲਾਂ (ਤਸਵੀਰਾਂ)

09/24/2022 10:10:32 AM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਜੋਗੀ' ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫ਼ਿਲਮ 'ਜੋਗੀ' ਨੂੰ ਦੁਨੀਆ ਭਰ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

PunjabKesari
ਦੱਸ ਦਈਏ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਫ਼ਿਲਮ 'ਜੋਗੀ' ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰ ਰਹੇ ਹਨ। ਇਸ ਦੇ ਨਾਲ-ਨਾਲ ਦਿਲਜੀਤ ਦੋਸਾਂਝ ਦੀ ਫ਼ਿਲਮ 'ਜੋਗੀ' ਪੂਰੀ ਦੁਨੀਆ 'ਚ ਟਰੈਂਡ ਕਰ ਰਹੀ ਹੈ। ਇਸ ਦੀ ਜਾਣਕਾਰੀ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ, "ਜੋਗੀ ਪੂਰੀ ਦੁਨੀਆ 'ਚ ਦਿਲ ਜਿੱਤ ਰਹੀ ਹੈ। ਪੂਰੀ ਦੁਨੀਆ 'ਚ ਫ਼ਿਲਮ ਟਰੈਂਡ ਕਰ ਰਹੀ ਹੈ।" 

PunjabKesari

ਦੱਸ ਦਈਏ ਕਿ ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਅਗਲੀ ਪੰਜਾਬੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਫ਼ਿਲਮ ਦਾ ਗੀਤ 'ਕੋਕਾ' ਵੀ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਵੀ ਦਰਸ਼ਕ ਅਤੇ ਸਰੋਤਿਆਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਦਿਲਜੀਤ ਫ਼ਿਲਮ ਦੇ ਟਾਈਟਲ ਟਰੈਕ ਨੂੰ ਲੈ ਕੇ ਵੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਵੀਡੀਓ ਵੀ ਸ਼ੇਅਰ ਕੀਤਾ ਸੀ।

PunjabKesari

'ਬਾਬੇ ਭੰਗੜਾ ਪਾਉਂਦੇ ਨੇ' ਦਾ ਟਰੇਲਰ ਇੰਨਾ ਮਜ਼ੇਦਾਰ ਤੇ ਕਾਮੇਡੀ ਨਾਲ ਭਰਪੂਰ ਹੈ ਕਿ ਇਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹਨ। ਆਪਣੀ ਕਾਮਿਕ ਟਾਈਮਿੰਗ ਲਈ ਦਿਲਜੀਤ ਪਹਿਲਾਂ ਹੀ ਮਸ਼ਹੂਰ ਹਨ ਤੇ ਇਸ ਵਾਰ ਉਨ੍ਹਾਂ ਨੇ ਨਵੇਂ ਵਿਸ਼ੇ ਨਾਲ ਦਰਸ਼ਕਾਂ ਨੂੰ ਇਕ ਬਲਾਕਬਸਟਰ ਫ਼ਿਲਮ ਦੇਣ ਦਾ ਮਨ ਪਹਿਲਾਂ ਹੀ ਬਣਾਇਆ ਹੋਇਆ ਲੱਗਦਾ ਹੈ।

PunjabKesari

ਟਰੇਲਰ 'ਚ ਦੇਖਣ ਨੂੰ ਮਿਲਦਾ ਹੈ ਕਿ ਦਿਲਜੀਤ ਦੋਸਾਂਝ ਆਪਣੇ ਦੋ ਦੋਸਤਾਂ ਲਖਨ ਪਾਲ ਤੇ ਸੰਗਤਾਰ ਸਿੰਘ ਨਾਲ ਮਿਲ ਕੇ ਕੋਈ ਬਿਜ਼ਨੈੱਸ ਖੋਲ੍ਹ ਕੇ ਅਮੀਰ ਬਣਨਾ ਚਾਹੁੰਦੇ ਹਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਬਜ਼ੁਰਗ ਦੀ ਮੌਤ ਤੋਂ ਬਾਅਦ ਇੰਸ਼ੋਰੈਂਸ 'ਚ 5 ਮਿਲੀਅਨ ਮਿਲਦੇ ਹਨ ਤਾਂ ਉਹ ਕਿਸੇ ਬਜ਼ੁਰਗ ਨੂੰ ਗੋਦ ਲੈ ਲੈਂਦੇ ਹਨ। ਹੁਣ ਬਜ਼ੁਰਗ ਨਾਲ ਅੱਗੋਂ ਕੀ-ਕੀ ਹੁੰਦਾ ਹੈ ਤੇ ਕਿਵੇਂ ਸਿਚੁਏਸ਼ਨ ਦੇ ਹਿਸਾਬ ਨਾਲ ਕਾਮੇਡੀ ਹੁੰਦੀ ਹੈ, ਇਹ ਫ਼ਿਲਮ 'ਚ ਦੇਖਣਾ ਬੇਹੱਦ ਮਜ਼ੇਦਾਰ ਹੋਵੇਗਾ।

PunjabKesari

ਦੱਸਣਯੋਗ ਹੈ ਕਿ ਫ਼ਿਲਮ 'ਚ ਸੋਹੇਲ ਅਹਿਮਦ, ਸਰਗੁਣ ਮਹਿਤਾ, ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟਰ ਅਮਰਜੀਤ ਸਿੰਘ ਨੇ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ 'ਚ ਇਹ ਫ਼ਿਲਮ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

PunjabKesari

ਨੋਟ– ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News