ਨਵੇਂ ਗੀਤ ’ਚ ਦਿਲਜੀਤ ਦੋਸਾਂਝ ਨਾਲ ਨਜ਼ਰ ਆਵੇਗੀ ਨਿਮਰਤ ਖਹਿਰਾ, ਨਾਂ ਦਾ ਕੀਤਾ ਐਲਾਨ

Thursday, Dec 09, 2021 - 12:48 PM (IST)

ਨਵੇਂ ਗੀਤ ’ਚ ਦਿਲਜੀਤ ਦੋਸਾਂਝ ਨਾਲ ਨਜ਼ਰ ਆਵੇਗੀ ਨਿਮਰਤ ਖਹਿਰਾ, ਨਾਂ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ)– ਦਿਲਜੀਤ ਦੋਸਾਂਝ, ਜੋ ਆਪਣੀਆਂ ਫ਼ਿਲਮਾਂ ਤੇ ਗੀਤਾਂ ਕਰਕੇ ਲੋਕਾਂ ਦੇ ਦਿਲਾਂ ’ਤੇ ਰਾਜ ਕਰਦੇ ਹਨ, ਇਕ ਵਾਰ ਮੁੜ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਦਿਲਜੀਤ ਨੇ ਸੋਸ਼ਲ ਮੀਡੀਆ ’ਤੇ ਵੱਡੀ ਖ਼ਬਰ ਸਾਂਝੀ ਕੀਤੀ ਹੈ ਕਿ ਉਹ ਨਵਾਂ ਗੀਤ ਲੈ ਕੇ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸੋਨੀ ਮਾਨ ਦੇ ਘਰ ਦੇ ਬਾਹਰ ਫਾਇਰਿੰਗ, ਲੱਖਾ ਸਿਧਾਣਾ ’ਤੇ ਲਾਇਆ ਇਲਜ਼ਾਮ (ਵੀਡੀਓ)

ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਦੇ ਉਤਸ਼ਾਹ ਦਾ ਪੱਧਰ ਹੋਰ ਵੀ ਵਧ ਗਿਆ ਹੈ ਕਿਉਂਕਿ ਦਿਲਜੀਤ ਨੇ ਆਪਣੇ ਗੀਤ ਬਾਰੇ ਕੁਝ ਹੋਰ ਜਾਣਕਾਰੀ ਵੀ ਸਾਂਝੀ ਕੀਤੀ ਹੈ। ਆਪਣੀ ਸੋਸ਼ਲ ਮੀਡੀਆ ਸਟੋਰੀ ’ਤੇ ਦਿਲਜੀਤ ਨੇ ਲਿਖਿਆ, ‘ਵੱਟ ਵੇ ਨਾਂ ਦਾ ਨਵਾਂ ਗਾਣਾ ਬਸ ਰਿਲੀਜ਼ ਲਈ ਤਿਆਰ ਹੈ।’

ਗੀਤ ‘ਵੱਟ ਵੇ’ ਇਕ ਡੁਇਟ ਗੀਤ ਹੈ। ਦਿਲਜੀਤ ਦੋਸਾਂਝ ਇਸ ’ਚ ਨਿਮਰਤ ਖਹਿਰਾ ਨਾਲ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ। ਦੋਵੇਂ ਕਲਾਕਾਰ ਅਕਸਰ ਸੋਸ਼ਲ ਮੀਡੀਆ ’ਤੇ ਇਕੱਠੇ ਰੀਲ ਬਣਾਉਂਦੇ ਜਾਂ ਆਪਣੀ ਆਉਣ ਵਾਲੀ ਫ਼ਿਲਮ ‘ਜੋੜੀ’ ਦੀ ਪ੍ਰਮੋਸ਼ਨ ਕਰਦੇ ਨਜ਼ਰ ਆਉਂਦੇ ਹਨ। ‘ਵੱਟ ਵੇ’ ਦਾ ਪੋਸਟਰ ਅਜੇ ਰਿਲੀਜ਼ ਨਹੀਂ ਹੋਇਆ ਹੈ ਪਰ ਗਾਇਕ ਨੇ ਵੀਡੀਓ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ।

ਜਿਵੇਂ ਕਿ ਟਾਈਟਲ ਤੇ ਤਸਵੀਰ ਤੋਂ ਪਤਾ ਲੱਗਦਾ ਹੈ, ਗੀਤ ’ਚ ਕੁਝ ਵਿਅੰਗਮਈ ਬੋਲ ਤੇ ਆਕਰਸ਼ਕ ਬੀਟਸ ਹਨ। ਗੀਤ ਕਦੋਂ ਰਿਲੀਜ਼ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News