ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ

Saturday, Oct 05, 2024 - 10:37 AM (IST)

ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ

ਐਂਟਰਟੇਨਮੈਂਟ ਡੈਸਕ - ਗਲੋਬਲ ਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨ ਉਨ੍ਹਾਂ ਨੇ ਲੰਡਨ ‘ਚ ਪਰਫਾਰਮ ਕੀਤਾ, ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ 'ਚ ਗਾਇਕ ਪਰਫਾਰਮ ਕਰ ਰਹੇ ਹਨ। ਇਸੇ ਦੌਰਾਨ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਵੀ ਇਸ ਸ਼ੋਅ ਦੇ ਦੌਰਾਨ ਮੌਜੂਦ ਸੀ। ਦਿਲਜੀਤ ਦੋਸਾਂਝ ਨੇ ਜਦੋਂ ਹਾਨੀਆ ਨੂੰ ਆਪਣੇ ਸ਼ੋਅ ‘ਚ ਵੇਖਿਆ ਤਾਂ ਉਨ੍ਹਾਂ ਨੇ ਹਾਨੀਆ ਨੂੰ ਸਟੇਜ ‘ਤੇ ਬੁਲਾਇਆ ।

PunjabKesari

ਵੀਡੀਓ ‘ਚ ਦਿਲਜੀਤ ਕਹਿ ਰਹੇ ਹਨ ਕਿ ਸੁਪਰ ਸਟਾਰ ਆਈ ਹੋਵੇ ਤੇ ਖੜੀ ਥੱਲੇ ਨੱਚੀ ਜਾਵੇ। ਇਸ ਤੋਂ ਬਾਅਦ ਹਾਨੀਆ ਉਪਰ ਆ ਗਈ ਤੇ ਉਸ ਨੇ ਦਿਲਜੀਤ ਦੋਸਾਂਝ ਵੱਲੋਂ ਇੰਨ੍ਹਾਂ ਮਾਣ ਸਤਿਕਾਰ ਦੇਣ ‘ਤੇ ਸ਼ੁਕਰੀਆ ਅਦਾ ਕੀਤਾ ਹੈ। ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਹਰ ਕੋਈ ਦਿਲਜੀਤ ਦੋਸਾਂਝ ਦੇ ਇਸ ਵਰਤਾਉ ਦੀ ਸ਼ਲਾਘਾ ਕਰ ਰਿਹਾ ਹੈ। 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੇ ਸ਼ੋਅਸ ਨੂੰ ਲੈ ਕੇ ਚਰਚਾ ‘ਚ ਹਨ। ਜਲਦ ਹੀ ਉਹ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪਰਫਾਰਮ ਕਰਨ ਜਾ ਰਹੇ ਹਨ ਅਤੇ ਇਸ ਸ਼ੋਅ ਨੂੰ ਲੈ ਕੇ ਉਸ ਦੇ ਫੈਨਸ ਵੀ ਬਹੁਤ ਹੀ ਐਕਸਾਈਟਡ ਹਨ। ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਕਈ ਹੋਰ ਪ੍ਰੋਜੈਕਟ ਵੀ ਕਰ ਰਹੇ ਹਨ। ਉਨ੍ਹਾਂ ਦੀ ਫ਼ਿਲਮ ਜਸਵੰਤ ਸਿੰਘ ਖਾਲੜਾ ਵੀ ਜਲਦ ਹੀ ਰਿਲੀਜ਼ ਹੋਣ ਦੀ ਉਮੀਦ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News