ਗਾਇਕ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ''ਨਾਨਕ ਜੀ'' ਰਿਲੀਜ਼ (ਵੀਡੀਓ)

11/07/2022 5:20:08 PM

ਜਲੰਧਰ (ਬਿਊਰੋ) : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬੀ ਕਲਾਕਾਰ ਵੀ ਵੱਖ-ਵੱਖ ਗੀਤਾਂ ਰਾਹੀਂ ਪ੍ਰਕਾਸ਼ ਪੁਰਵ ਨੂੰ ਸੈਲੀਬ੍ਰੇਟ ਕਰ ਰਹੇ ਹਨ। ਹਰ ਵਾਰ ਦੀ ਤਰ੍ਹਾਂ ਗਾਇਕ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਆਪਣਾ ਧਾਰਮਿਕ ਗੀਤ ਲੈ ਕੇ ਆਏ ਹਨ। ਜੀ ਹਾਂ, ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਨਵਾਂ ਧਾਰਮਿਕ ਗੀਤ 'ਨਾਨਕ ਜੀ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੀ ਇਕ ਕਲਿੱਪ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ। ਇਸ ਤੋਂ ਪਹਿਲਾਂ ਦਿਲਜੀਤ ਵਲੋਂ ਧਾਰਮਿਕ ਗੀਤ ਦਾ ਪੋਸਟਰ ਅਤੇ ਟੀਜ਼ਰ ਨੂੰ ਸਾਂਝਾ ਕੀਤਾ ਗਿਆ ਸੀ। ਟੀਜ਼ਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਸੀ, 'ਧੰਨ ਧੰਨ ਗੁਰੂ ਨਾਨਕ ਜੀ 🙏🏽 ਸ਼ੁਕਰ ਸ਼ੁਕਰ 🙏🏽' ਅਤੇ ਨਾਲ ਹੀ ਉਨ੍ਹਾਂ ਨੇ ਆਪਣੀ ਟੀਮ ਨੂੰ ਟੈਗ ਕੀਤਾ ਹੈ। ਇਸ ਪੋਸਟ 'ਤੇ ਪ੍ਰਸ਼ੰਸਕ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਦੱਸ ਦਈਏ ਕਿ ਪਿਛਲੇ ਸਾਲ ਦਿਲਜੀਤ ਦੋਸਾਂਝ ਧਾਰਮਿਕ ਗੀਤ 'ਧਿਆਨ ਧਰ ਮਹਿਸੂਸ ਕਰ' ਲੈ ਕੇ ਆਏ ਸਨ, ਉਸ ਤੋਂ ਪਹਿਲਾਂ ਵੀ ਉਹ 'ਪੈਗੰਬਰ', 'ਆਰ ਨਾਨਕ ਪਾਰ ਨਾਨਕ' ਤੇ 'ਨਾਨਕ ਆਦਿ ਜੁਗਾਦਿ ਜੀਓ' ਵਰਗੇ ਧਾਰਮਿਕ ਗੀਤਾਂ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਹਨ। 

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ 'ਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ। ਇਸ ਖ਼ਾਸ ਮੌਕੇ 'ਤੇ ਕਈ ਸ਼ਹਿਰਾਂ 'ਚ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ ਵਿਚ ਸਾਂਝੀ ਕਰੋ।


sunita

Content Editor

Related News