ਦਿਲਜੀਤ ਦੋਸਾਂਝ ਦੇ  Dil Luminati Tour ਦਾ ਆਖ਼ਰੀ ਕੰਸਰਟ ਅੱਜ ਲੁਧਿਆਣਾ ‘ਚ

Tuesday, Dec 31, 2024 - 01:11 PM (IST)

ਦਿਲਜੀਤ ਦੋਸਾਂਝ ਦੇ  Dil Luminati Tour ਦਾ ਆਖ਼ਰੀ ਕੰਸਰਟ ਅੱਜ ਲੁਧਿਆਣਾ ‘ਚ

ਐਂਟਰਟੇਨਮੈਂਟ ਡੈਸਕ - ਲੁਧਿਆਣਾ ਵਿਚ ਅੱਜ ਨਵੇਂ ਸਾਲ ਦਾ ਜਸ਼ਨ ਬਹੁਤ ਹੀ ਖ਼ਾਸ ਹੋਣ ਜਾ ਰਿਹਾ ਹੈ। ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ‘ਦਿਲ ਲੁਮੀਨਾਟੀ ਟੂਰ’ ਦਾ ਫਾਈਨਲ ਕੰਸਰਟ ਅੱਜ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ. ਏ. ਯੂ) ਦੇ ਫੁੱਟਬਾਲ ਸਟੇਡੀਅਮ ਵਿਚ ਹੋਵੇਗਾ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਸ਼ੋਅ ‘ਚ ਲਗਭਗ 50 ਹਜ਼ਾਰ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਕਾਰਨ ਪੰਜਾਬ ਸਰਕਾਰ ਹੋਵੇਗੀ ਮਾਲਾ-ਮਾਲ, ਜਾਣੋ ਕਿਵੇਂ

PunjabKesari

ਇਸ ਸ਼ੋਅ ਦੀਆਂ ਤਿਆਰੀਆਂ ਪਿਛਲੇ ਇੱਕ ਹਫ਼ਤੇ ਤੋਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਕੰਸਰਟ ਨੂੰ ਲੈਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਵੀ ਬਣਾਈ ਗਈ ਹੈ ਤਾਂ ਜੋ ਫਿਰੋਜ਼ਪੁਰ ਰੋਡ ‘ਤੇ ਜਾਮ ਦੀ ਸਥਿਤੀ ਨਾ ਬਣੇ। ਇਸ ਦੇ ਲਈ ਪੁਲਸ ਨੇ ਸਮਾਰੋਹ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ

ਜ਼ਿਕਰਯੋਗ ਹੈ ਕਿ ਦਿਲਜੀਤ 26 ਅਕਤੂਬਰ 2024 ਤੋਂ ਪੂਰੇ ਭਾਰਤ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਟੂਰ ਦਾ ਨਾਂ ਦਿਲ-ਲੁਮਿਨਾਟੀ ਟੂਰ ਰੱਖਿਆ ਹੈ। ਇਸ ਦੇ ਤਹਿਤ ਉਨ੍ਹਾਂ ਨੇ ਆਪਣਾ ਪਹਿਲਾ ਸ਼ੋਅ 26 ਅਕਤੂਬਰ ਨੂੰ ਦਿੱਲੀ ‘ਚ ਕੀਤਾ ਸੀ। ਇਸ ਤੋਂ ਬਾਅਦ ਹੈਦਰਾਬਾਦ, ਅਹਿਮਦਾਬਾਦ, ਲਖਨਊ, ਪੁਣੇ, ਕੋਲਕਾਤਾ, ਬੈਂਗਲੁਰੂ, ਇੰਦੌਰ, ਚੰਡੀਗੜ੍ਹ ਅਤੇ ਗੁਹਾਟੀ ਵੀ ਉਨ੍ਹਾਂ ਨੇ ਕੰਸਰਟ ਕੀਤੇ ਹਨ। ਅੱਜ 31 ਦਸੰਬਰ ਨੂੰ ਲੁਧਿਆਣਾ ਵਿਚ ਉਨ੍ਹਾਂ ਦਾ ਸ਼ੋਅ ਹੋ ਰਿਹਾ ਹੈ। ਉਨ੍ਹਾਂ ਨੇ ਆਪਣੇ ਦੌਰੇ ਲਈ ਦੇਸ਼ ਦੇ ਕੁੱਲ 10 ਵੱਡੇ ਸ਼ਹਿਰਾਂ ਦੀ ਚੋਣ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News