ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ''ਚ ਗਾਇਆ ਅਮਰ ਸਿੰਘ ਚਮਕੀਲਾ ਦਾ ਹਿੱਟ ਗੀਤ

Monday, Sep 30, 2024 - 09:56 AM (IST)

ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ''ਚ ਗਾਇਆ ਅਮਰ ਸਿੰਘ ਚਮਕੀਲਾ ਦਾ ਹਿੱਟ ਗੀਤ

ਮੁੰਬਈ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ Dil-Lumiati ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਵੱਡੀ ਗਿਣਤੀ 'ਚ ਫੈਨਜ਼ ਗਾਇਕ ਦੇ ਮਿਊਜ਼ਿਕਲ ਸ਼ੋਅ ਦਾ ਹਿੱਸਾ ਬਣ ਰਹੇ ਹਨ। ਹਾਲ ਹੀ 'ਚ ਇਸ ਸ਼ੋਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਗਾਇਕ ਚਮਕੀਲਾ ਦਾ ਇੱਕ ਮਸ਼ਹੂਰ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹੀਂ ਦਿਨੀ ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਦੇ ਸ਼ੋਅ ਸੋਲਡ ਆਊਟ ਹੋ ਰਹੇ ਹਨ। ਗਾਇਕ ਦਿਲਜੀਤ ਦੋਸਾਂਝ ਆਪਣੇ ਸ਼ੋਅ 'ਚ ਆਪਣੇ ਫੈਨਜ਼ 'ਤੇ ਖੂਬ ਪਿਆਰ ਲੁਟਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਸਟੇਜ 'ਤੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਮਸ਼ਹੂਰ ਗੀਤ ਗਾਇਆ। ਦਿਲਜੀਤ ਦੋਸਾਂਝ ਨੇ ਗੀਤ ਨੂੰ ਗਾਉਂਦੇ ਹੋਏ ਫੈਨਜ਼ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ। 

ਦੱਸ ਦਈਏ ਕਿ ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਫ਼ਿਲਮ 'ਅਮਰ ਸਿੰਘ ਚਮਕੀਲਾ' ਨੂੰ ਹਾਲ ਹੀ 'ਚ 'Asian Academy creative Award' ਦੌਰਾਨ ਬੈਸਟ ਫੀਚਰ ਫ਼ਿਲਮ ਦਾ ਐਵਾਰਡ ਮਿਲਿਆ ਹੈ।

ਇਹ ਖ਼ਬਰ ਵੀ ਪੜ੍ਹੋ KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਦੱਸਣਯੋਗ ਹੈ ਕਿ ਫ਼ਿਲਮ 'ਅਮਰ ਸਿੰਘ ਚਮਕੀਲਾ' ਪੰਜਾਬ ਦੇ ਮਸ਼ਹੂਰ ਤੇ ਮਰਹੂਮ ਗਾਇਕ ਚਮਕੀਲਾ ਦੇ ਜੀਵਨ 'ਤੇ ਅਧਾਰਿਤ ਹੈ। ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਨੇ ਚਮਕੀਲਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਉਨ੍ਹਾਂ ਦੀ ਪਤਨੀ ਬੀਬੀ ਅਮਰਜੋਤ ਕੌਰ ਦਾ ਕਿਰਦਾਰ ਅਦਾ ਕੀਤਾ ਹੈ। 
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News