ਇਸ ਅਮਰੀਕੀ ਰੈਪਰ ਨਾਲ ਧਮਾਕਾ ਕਰਨਗੇ ਪੰਜਾਬੀਆਂ ਦੀ ਸ਼ਾਨ ਦਿਲਜੀਤ ਦੁਸਾਂਝ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

Thursday, Jul 25, 2024 - 04:47 PM (IST)

ਇਸ ਅਮਰੀਕੀ ਰੈਪਰ ਨਾਲ ਧਮਾਕਾ ਕਰਨਗੇ ਪੰਜਾਬੀਆਂ ਦੀ ਸ਼ਾਨ ਦਿਲਜੀਤ ਦੁਸਾਂਝ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਆਪਣੀ ਆਵਾਜ਼ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ। ਵਿਦੇਸ਼ਾਂ 'ਚ ਵੀ ਉਸ ਦੇ ਸੰਗੀਤਕ ਮਹਿਫ਼ਲਾਂ ਦਾ ਜਾਦੂ ਸਰੋਤਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਿਲਜੀਤ ਜਲਦੀ ਹੀ ਅਮਰੀਕੀ ਰੈਪਰ NLE ਚੋਪਾ ਨਾਲ ਆਪਣਾ ਨਵਾਂ ਗੀਤ ਲੈ ਕੇ ਆ ਰਿਹਾ ਹੈ। ਪ੍ਰਸ਼ੰਸਕਾਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਨੇ ਇਸ ਗੀਤ ਦੀ ਇਕ ਝਲਕ ਸ਼ੇਅਰ ਕੀਤੀ ਹੈ। ਗਾਇਕ-ਅਦਾਕਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ -ਫਿਰ ਵਿਵਾਦਾਂ 'ਚ ਘਿਰੇ ਐਲਵਿਸ਼ ਯਾਦਵ, ਬਾਬਾ ਵਿਸ਼ਵਨਾਥ ਧਾਮ 'ਤੇ ਤਸਵੀਰ ਖਿੱਚਵਾਉਣੀ ਪਈ ਮਹਿੰਗੀ

ਇਸ ਦਿਨ ਰਿਲੀਜ਼ ਹੋਵੇਗਾ ਗੀਤ 
ਦਿਲਜੀਤ ਦੋਸਾਂਝ ਅਤੇ NLE ਚੋਪਾ ਦਾ ਗੀਤ 'ਮੁਹੰਮਦ ਅਲੀ' 26 ਜੁਲਾਈ ਨੂੰ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ ਇਸ ਗੀਤ ਦੇ ਟੀਜ਼ਰ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ। ਅੱਜ ਵੀਰਵਾਰ ਨੂੰ ਦਿਲਜੀਤ ਦੋਸਾਂਝ ਨੇ ਇਸ ਗੀਤ ਦਾ ਵੀਡੀਓ ਸ਼ੇਅਰ ਕੀਤਾ ਅਤੇ ਕੈਪਸ਼ਨ 'ਚ ਲਿਖਿਆ, 'ਸਰਪ੍ਰਾਈਜ਼।' ਇਸ ਗੀਤ 'ਚ ਦਿਲਜੀਤ ਨੇ ਅਮਰੀਕੀ ਰੈਪਰ NLE ਚੋਪਾ ਨਾਲ ਕੰਮ ਕੀਤਾ ਹੈ।

 

 
 
 
 
 
 
 
 
 
 
 
 
 
 
 
 

A post shared by DILJIT DOSANJH (@diljitdosanjh)

 

 

ਇਹ ਖ਼ਬਰ ਵੀ ਪੜ੍ਹੋ - ਸਲਮਾਨ ਖ਼ਾਨ ਅਤੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਮਨਾਇਆ ਯੂਲੀਆ ਵੰਤੂਰ ਦਾ ਜਨਮਦਿਨ

'ਸਰਦਾਰ ਜੀ 3' 'ਚ ਨਜ਼ਰ ਆਉਣਗੇ ਦਿਲਜੀਤ
ਇਸ ਗੀਤ ਤੋਂ ਇਲਾਵਾ ਦਿਲਜੀਤ ਦੋਸਾਂਝ ਪੰਜਾਬੀ ਫ਼ਿਲਮ 'ਸਰਦਾਰ ਜੀ 3' ਸਮੇਤ ਕਈ ਹੋਰ ਪ੍ਰੋਜੈਕਟਾਂ 'ਤੇ ਧਿਆਨ ਦੇ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇਸ ਫ਼ਿਲਮ ਦਾ ਪਹਿਲਾ ਪੋਸਟਰ ਰਿਲੀਜ਼ ਕੀਤਾ ਹੈ ਅਤੇ ਨਾਲ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ। ਇਹ ਫਿਲਮ 27 ਜੂਨ 2025 ਨੂੰ ਰਿਲੀਜ਼ ਹੋਵੇਗੀ। ਉਨ੍ਹਾਂ ਦੇ ਪ੍ਰਸ਼ੰਸਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸਰਦਾਰ ਫਰੈਂਚਾਇਜ਼ੀ ਦੀ ਪਹਿਲੀ ਫਿਲਮ 2015 ਵਿੱਚ ਰਿਲੀਜ਼ ਹੋਈ ਸੀ ਅਤੇ ਦੂਜੀ ਕਿਸ਼ਤ 2016 ਵਿੱਚ।


author

Priyanka

Content Editor

Related News