ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਬਣੇ ਪਹਿਲੇ ਪੰਜਾਬੀ

Sunday, Apr 16, 2023 - 11:32 AM (IST)

ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਬਣੇ ਪਹਿਲੇ ਪੰਜਾਬੀ

ਚੰਡੀਗੜ੍ਹ (ਬਿਊਰੋ)– ਦਿਲਜੀਤ ਦੋਸਾਂਝ ਨੇ ਹਾਲ ਹੀ ’ਚ ਕੋਚੇਲਾ ’ਚ ਪ੍ਰਫਾਰਮ ਕਰਕੇ ਵੱਡਾ ਮੁਕਾਮ ਹਾਸਲ ਕਰ ਲਿਆ ਹੈ। ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਬਣ ਗਏ ਹਨ।

ਕੋਚੇਲਾ ਫੈਸਟੀਵਲ ’ਚ ਦੁਨੀਆ ਭਰ ਦੇ ਮਸ਼ਹੂਰ ਕਲਾਕਾਰ ਪੇਸ਼ਕਾਰੀ ਦਿੰਦੇ ਹਨ, ਜਿਨ੍ਹਾਂ ’ਚ ਇਸ ਵਾਰ ਦਿਲਜੀਤ ਦੋਸਾਂਝ ਨੇ ਸ਼ਾਮਲ ਹੋ ਕੇ ਪੰਜਾਬੀਆਂ ਦਾ ਮਾਣ ਵਧਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਸਥਾਨ ਦੀ 19 ਸਾਲਾ ਨੰਦਿਨੀ ਗੁਪਤਾ ਦੇ ਸਿਰ ਸਜਿਆ ‘ਮਿਸ ਇੰਡੀਆ 2023’ ਦਾ ਤਾਜ

ਇਸ ਸਬੰਧੀ ਦਿਲਜੀਤ ਨੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਦਿਲਜੀਤ ਨੂੰ ਪੇਸ਼ਕਾਰੀ ਦਿੰਦੇ ਦੇਖਿਆ ਜਾ ਸਕਦਾ ਹੈ।

ਕਾਲੇ ਰੰਗ ਦੇ ਪਹਿਰਾਵੇ ’ਚ ਦਿਲਜੀਤ ਦੋਸਾਂਝ ਸਟੇਜ ’ਤੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕੀਲਦੇ ਨਜ਼ਰ ਆ ਰਹੇ ਹਨ।

ਦਿਲਜੀਤ ਨੂੰ ਦੇਸੀ ਕਰਿਊ, ਤਾਨੀਆ, ਨਸੀਬ, ਦੀਪ ਜੰਡੂ, ਬਿਲਾਲ ਸਈਦ ਸਣੇ ਕਈ ਕਲਾਕਾਰ ਵਧਾਈਆਂ ਦੇ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News