ਅੰਬਰ ਧਾਲੀਵਾਲ ਦੇ ਜਾਣ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਦੀ ਜ਼ਿੰਦਗੀ ''ਚ ਆਈ ਵੱਡੀ ਖ਼ੁਸ਼ੀ, ਲੱਗਾ ਵਧਾਈਆਂ ਦਾ ਤਾਂਤਾ
Wednesday, Oct 14, 2020 - 09:59 AM (IST)

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੇ ਕਈ ਦਿਨਾਂ ਬਾਅਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਪੋਸਟ ਕੀਤਾ ਹੈ। ਦਰਅਸਲ, ਹਾਲ ਹੀ 'ਚ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਦਿਲਪ੍ਰੀਤ ਦੇ ਚਾਹੁਣ ਵਾਲਿਆਂ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਅਸਲ 'ਚ ਦਿਲਪ੍ਰੀਤ ਢਿੱਲੋਂ ਨੇ ਥਾਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨੇ ਨਵੀਂ ਥਾਰ ਲੈ ਲਈ ਹੈ। ਹਾਲਾਂਕਿ ਦਿਲਪ੍ਰੀਤ ਢਿੱਲੋਂ ਨੇ ਨਵੀਂ ਕਾਰ ਥਾਰ ਖਰੀਦੀ ਹੈ ਜਾਂ ਨਹੀਂ ਹਾਲੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦਿਲਪ੍ਰੀਤ ਢਿੱਲੋਂ ਵਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ , '' Aah lai khadaa tera thar ala yaar ni 🔥🔥🔥।''
ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਨਾਲ ਵਿਵਾਦ ਕਾਫ਼ੀ ਸੁਰਖੀਆਂ 'ਚ ਰਿਹਾ। ਪਤਨੀ ਨਾਲ ਵਿਵਾਦ ਤੋਂ ਦਿਲਪ੍ਰੀਤ ਢਿੱਲੋਂ ਤਾਂ ਕਿਤੇ ਗਾਇਬ ਹੀ ਹੋ ਗਿਆ। ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਕਾਫ਼ੀ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ। ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।
ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਹ 'ਬਲੇਮ', 'ਮੁੱਛ 'ਤੇ ਦੁਸ਼ਮਣ', 'ਬਜ਼ਾਰ ਬੰਦ', 'ਚੰਡੀਗੜ੍ਹ', 'ਕਬਜ਼ੇ', 'ਰੰਗਲੇ ਦੁੱਪਟੇ', 'ਮੁੱਛ', 'ਵੈਲੀ ਜੱਟ', 'ਯਾਰਾਂ ਦਾ ਗਰੁੱਪ' ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਅਦਾਕਾਰੀ ਖ਼ੇਤਰ 'ਚ ਵੀ ਸਰਗਰਮ ਹਨ। ਉਹ ਪਿਛਲੇ ਸਾਲ 'ਜੱਦੀ ਸਰਦਾਰ' ਫ਼ਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ।