ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਇੰਝ ਕੀਤਾ ਬਿਆਨ (ਵੀਡੀਓ)
Friday, Jul 10, 2020 - 10:40 AM (IST)

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਕਲਿੱਪ ਸ਼ਾਂਝੀ ਕੀਤੀ ਹੈ ਅਤੇ ਨਾਲ ਹੀ ਕੈਪਸ਼ਨ 'ਚ ਲਿਖਿਆ ਹੈ, 'ਟਾਈਮ ਬਹੁਤ ਕੁਝ ਸਿਖਾਉਂਦਾ ਬੰਦੇ ਨੂੰ, ਮੈਂ ਸਭ ਦਾ ਦਿਲੋਂ ਧੰਨਵਾਦ ਕਰਦਾ, ਜਿੰਨ੍ਹਾਂ ਨੇ ਸਹਾਰਾ ਬਣੇ ਇਸ ਟਾਈਮ 'ਚੋਂ ਮੈਨੂੰ ਕੱਢਿਆ।' ਉਨ੍ਹਾਂ ਨੇ ਦਿਲਪ੍ਰੀਤ ਢਿੱਲੋਂ ਬੈਕ ਟਾਈਟਲ ਨਾਲ ਉਹ ਨਵਾਂ ਗੀਤ ਲੈ ਕੇ ਆਏ, ਜਿਸ ਦੀ ਛੋਟੀ ਜਿਹੀ ਝਲਕ ਸ਼ੇਅਰ ਕੀਤੀ ਹੈ। ਵੀਡੀਓ 'ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਮਸਲੇ ਨੂੰ ਵੀ ਪੇਸ਼ ਕੀਤਾ ਗਿਆ ਹੈ। ਵੀਡੀਓ ਦਿਲਪ੍ਰੀਤ ਢਿੱਲੋਂ ਅਤੇ ਗੁਰਲੇਜ਼ ਅਖਤਰ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਹਨ, ਜਿਸ ਨੂੰ ਸੰਗੀਤ ਦੇਸੀ ਕਰਿਊ ਨੇ ਦਿੱਤਾ ਹੈ। Agam Mann & Azeem Mann ਨੇ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਹੈ। ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ 'ਤੇ ਇਸ ਵੀਡੀਓ ਨੂੰ ਰਿਲੀਜ਼ ਕੀਤਾ ਗਿਆ ਹੈ।
ਗੀਤ ਦਾ ਵੀਡੀਓ
ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਬੀਤੇ ਕਾਫ਼ੀ ਦਿਨ ਪਹਿਲਾਂ ਦਿਲਪ੍ਰੀਤ ਢਿੱਲੋਂ ਪਤਨੀ ਅੰਬਰ ਢਿੱਲੋਂ ਨੂੰ ਲੈ ਕੇ ਖ਼ੂਬ ਸੁਰਖੀਆਂ 'ਚ ਛਾਏ ਸਨ। ਉਨ੍ਹਾਂ ਦੀ ਨਿੱਜੀ ਜ਼ਿੰਦਗੀ 'ਚ ਕਾਫ਼ੀ ਤਨਾਅ ਚੱਲ ਰਿਹਾ ਸੀ। ਇਸ ਦੌਰਾਨ ਅੰਬਰ ਨੇ ਦਿਲਪ੍ਰੀਤ 'ਤੇ ਕਈ ਗੰਭੀਰ ਦੋਸ਼ ਲਾਏ ਸਨ।