ਰਾਹੁਲ ਵੈਦਿਆ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਪਤਨੀ ਦਿਸ਼ਾ ਪਰਮਾਰ ਨੇ ਦਿੱਤਾ ਧੀ ਨੂੰ ਜਨਮ

Thursday, Sep 21, 2023 - 03:52 PM (IST)

ਰਾਹੁਲ ਵੈਦਿਆ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਪਤਨੀ ਦਿਸ਼ਾ ਪਰਮਾਰ ਨੇ ਦਿੱਤਾ ਧੀ ਨੂੰ ਜਨਮ

ਮੁੰਬਈ (ਬਿਊਰੋ)– ਟੀ. ਵੀ. ਸੀਰੀਅਲ ‘ਬੜੇ ਅੱਛੇ ਲਗਤੇ ਹੈਂ’ ਦੀ ਅਦਾਕਾਰਾ ਦਿਸ਼ਾ ਪਰਮਾਰ ਤੇ ਗਾਇਕ ਰਾਹੁਲ ਵੈਦਿਆ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉਠੀਆਂ ਹਨ। ਦਿਸ਼ਾ ਗਣੇਸ਼ ਚਤੁਰਥੀ ਦੇ ਦੂਜੇ ਦਿਨ ਮਾਂ ਬਣੀ। ਉਸ ਨੇ ਧੀ ਨੂੰ ਜਨਮ ਦਿੱਤਾ ਹੈ। ਦੋਵਾਂ ਨੇ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਨੂੰ ਇਹ ਖ਼ੁਸ਼ਖ਼ਬਰੀ ਦਿੱਤੀ ਹੈ। ਇਸ ਖ਼ਬਰ ਨਾਲ ਪ੍ਰਸ਼ੰਸਕ ਬੇਹੱਦ ਖ਼ੁਸ਼ ਹਨ ਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਰਾਹੁਲ ਵੈਦਿਆ ਤੇ ਦਿਸ਼ਾ ਪਰਮਾਰ ਨੇ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕੀਤੀ, ਜਿਸ ’ਚ ਲਿਖਿਆ ਹੈ, ‘‘ਸਾਨੂੰ ਬੇਬੀ ਗਰਲ ਦਾ ਸੁਭਾਗ ਹਾਸਲ ਹੋਇਆ ਹੈ। ਮਾਂ-ਧੀ ਦੋਵੇਂ ਤੰਦਰੁਸਤ ਤੇ ਬਿਲਕੁਲ ਠੀਕ ਹਨ। ਅਸੀਂ ਖ਼ੁਸ਼ ਹਾਂ। ਕਿਰਪਾ ਕਰਕੇ ਬੱਚੇ ਨੂੰ ਅਸੀਸ ਦਿਓ।’’

ਇਹ ਖ਼ਬਰ ਵੀ ਪੜ੍ਹੋ : ਦੇਸ਼ ਭਰ ’ਚ ਵਿਰੋਧ ਦੇ ਚਲਦਿਆਂ ਗਾਇਕ ਸ਼ੁੱਭ ਦਾ ਭਾਰਤ ’ਚ ‘ਸਟਿਲ ਰੋਲਿਨ’ ਟੂਰ ਹੋਇਆ ਰੱਦ

ਰਾਹੁਲ ਵੈਦਿਆ ਨੇ ਰਿਐਲਿਟੀ ਸ਼ੋਅ ‘ਇੰਡੀਅਨ ਆਈਡਲ’ ’ਚ ਹਿੱਸਾ ਲਿਆ ਸੀ, ਜਿਥੇ ਉਨ੍ਹਾਂ ਦੀ ਆਵਾਜ਼ ਦੀ ਕਾਫੀ ਤਾਰੀਫ਼ ਹੋਈ। ਉਸ ਨੇ ਕਈ ਹਿੰਦੀ ਫ਼ਿਲਮਾਂ ’ਚ ਗੀਤ ਗਾਏ ਹਨ। ਉਨ੍ਹਾਂ ਨੇ ਸਲਮਾਨ ਖ਼ਾਨ ਦੇ ਰਿਐਲਿਟੀ ਸ਼ੋਅ ‘ਬਿੱਗ ਬੌਸ 14’ ’ਚ ਹਿੱਸਾ ਲਿਆ ਸੀ, ਜਿਸ ਤੋਂ ਬਾਅਦ ਉਹ ਇਕ ਵਾਰ ਫਿਰ ਲਾਈਮਲਾਈਟ ’ਚ ਆ ਗਏ ਸਨ।

PunjabKesari

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਰਾਹੁਲ ਤੇ ਮਾਡਲ-ਅਦਾਕਾਰਾ ਦਿਸ਼ਾ ਪਰਮਾਰ ਵਿਆਹ ਤੋਂ ਪਹਿਲਾਂ ਰਿਲੇਸ਼ਨਸ਼ਿਪ ’ਚ ਸਨ। ਜਦੋਂ ਰਾਹੁਲ ‘ਬਿੱਗ ਬੌਸ 14’ ’ਚ ਸਨ ਤਾਂ ਉਨ੍ਹਾਂ ਨੇ ਦਿਸ਼ਾ ਨੂੰ ਪ੍ਰਪੋਜ਼ ਕੀਤਾ ਸੀ। ਦੋਵਾਂ ਨੇ 16 ਜੁਲਾਈ, 2021 ਨੂੰ ਵਿਆਹ ਕਰਵਾ ਲਿਆ ਤੇ 18 ਮਈ, 2023 ਨੂੰ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News