ਦੀਆ ਮਿਰਜ਼ਾ ਨੇ ਸਾਂਝੀ ਕੀਤੀ ਵਿਆਹ ਦੀ ਤਸਵੀਰ, ਅਦਾਕਾਰਾ ਦੀ ਮੁਸਕਰਾਹਟ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

08/08/2021 5:56:54 PM

ਮੁੰਬਈ: ਅਦਾਕਾਰਾ ਦੀਆ ਮਿਰਜ਼ਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਦੀਆ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕੀਤੀ ਹੈ ਜੋ ਖ਼ੂਬ ਵਾਇਰਲ ਹੋ ਰਹੀ ਹੈ। 

PunjabKesari
ਤਸਵੀਰ ’ਚ ਦੀਆ ਲਾਲ ਰੰਗ ਦੀ ਸਾੜੀ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਅਤੇ ਗ੍ਰੀਨ ਜਿਊਲਰੀ ਪਹਿਨੀ ਹੋਈ ਸੀ। ਮਿਨੀਮਲ ਮੇਕਅਪ, ਮੱਥੇ ’ਤੇ ਬਿੰਦੀ ਅਤੇ ਸਿਰ ’ਤੇ ਲਾਲ ਦੁਪੱਟੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ ’ਚ ਅਦਾਕਾਰਾ ਬਹੁਤ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਘਰ ਦੇ ਅੰਦਰ ਪ੍ਰਵੇਸ਼ ਕਰਦੀ ਦਿਖਾਈ ਦੇ ਰਹੀ ਹੈ।

PunjabKesari

ਦੀਆ ਦੇ ਚਿਹਰੇ ’ਤੇ ਮੁਸਕਰਾਹਟ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਦੀਆ ਨੇ ਕੈਪਸ਼ਨ ਵੀ ਲਿਖੀ ਹੈ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ। 

PunjabKesari
ਬਾਅਦ ’ਚ ਅਦਾਕਾਰਾ ਨੇ ਮਾਂ ਬਣਨ ਦੀ ਜਾਣਕਾਰੀ ਦਿੱਤੀ ਸੀ। 14 ਮਈ ਨੂੰ ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ। ਆਪਣਾ ਪੂਰਾ ਪਰਿਵਾਰ ਹੋਣ ਤੋਂ ਬਾਅਦ ਦੀਆ ਬਹੁਤ ਖੁਸ਼ ਹੈ।


Aarti dhillon

Content Editor

Related News