ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਇੰਝ ਕੀਤੀ ਭਰਾ ਦੀ ਸਿਹਰਾਬੰਦੀ, ਵੇਖੋ ਵੀਡੀਓ

Friday, Nov 12, 2021 - 12:44 PM (IST)

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਇੰਝ ਕੀਤੀ ਭਰਾ ਦੀ ਸਿਹਰਾਬੰਦੀ, ਵੇਖੋ ਵੀਡੀਓ

ਚੰਡੀਗੜ੍ਹ (ਬਿਊਰੋ) - ਸਿਹਰਾਬੰਦੀ ਦੀ ਰਸਮ ਵਿਆਹ ਦੀਆਂ ਰਸਮਾਂ 'ਚੋਂ ਬਹੁਤ ਜ਼ਿਆਦਾ ਅਹਿਮ ਰਸਮ ਹੈ। ਲਾੜੇ ਦੇ ਚਿਹਰੇ ਨੂੰ ਢਕਣ ਲਈ ਸਿਹਰਾ ਬੰਨਿਆ ਜਾਂਦਾ ਹੈ। ਪੰਜਾਬੀ ਅਤੇ ਟੀ. ਵੀ. ਜਗਤ ਦੀ ਕਿਊਟ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੇ ਵਿਆਹ ਦਾ ਇੱਕ ਕਿਊਟ ਜਿਹਾ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਦ੍ਰਿਸ਼ਟੀ ਗਰੇਵਾਲ ਆਪਣੇ ਭਰਾ ਦੀ ਸਿਹਰਾਬੰਦੀ ਵਾਲੀ ਰਸਮ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ। ਭੈਣ-ਭਰਾ ਦੇ ਰਿਸ਼ਤੇ ਨੂੰ ਬਿਆਨ ਕਰਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

ਦੱਸ ਦਈਏ ਕਿ ਵੀਡੀਓ 'ਚ ਦ੍ਰਿਸ਼ਟੀ ਗਰੇਵਾਲ ਲਾਲ ਰੰਗ ਦੇ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ, ਜਿਸ 'ਚ ਉਹ ਬਹੁਤ ਹੀ ਪਿਆਰੀ ਲੱਗ ਰਹੀ ਹੈ। ਉਨ੍ਹਾਂ ਦੇ ਭਰਾ ਨੇ ਵ੍ਹਾਈਟ ਅਤੇ ਗੂੜ੍ਹੇ ਲਾਲ ਰੰਗ ਦੀ ਸਟਾਈਲਿਸ਼ ਸ਼ੇਰਵਾਨੀ ਪਾਈ ਹੋਈ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

PunjabKesari

ਪੰਜਾਬੀ ਕਲਾਕਾਰ ਵੀ ਦ੍ਰਿਸ਼ਟੀ ਗਰੇਵਾਲ ਨੂੰ ਕੁਮੈਂਟ ਕਰਕੇ ਭਰਾ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੇ ਵਿਆਹ ਦੀਆਂ ਕਈ ਰਸਮਾਂ ਦੀਆਂ ਵੀਡੀਓਜ਼ ਸ਼ੇਅਰ ਕੀਤੀਆਂ ਸਨ। ਇਸ ਸਾਲ ਖੁਦ ਦ੍ਰਿਸ਼ਟੀ ਗਰੇਵਾਲ ਵੀ ਵਿਆਹ ਦੇ ਬੰਧਨ 'ਚ ਬੱਝੀ ਹੈ। ਉਨ੍ਹਾਂ ਦਾ ਵਿਆਹ ਬਾਲੀਵੁੱਡ ਅਦਾਕਾਰਾ ਅਭੈ ਅਤਰੀ (Actor Abheyy Attri) ਨਾਲ ਹੋਇਆ ਹੈ। 

PunjabKesari

ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀ. ਵੀ. ਜਗਤ ਦੇ ਕਈ ਨਾਮੀ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ। ਉਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ 'ਚ ਨਜ਼ਰ ਆਵੇਗੀ।

PunjabKesari

ਇਸ ਤੋਂ ਪਹਿਲਾਂ ਵੀ ਉਹ 'ਬੈਸਟ ਆਫ ਲੱਕ' ਅਤੇ 'ਮਿੱਟੀ ਨਾ ਫਰੋਲ ਜੋਗੀਆ', 'ਹਾਰਡ ਕੌਰ', 'ਮੁਕਲਾਵਾ' ਵਰਗੀਆਂ ਫ਼ਿਲਮਾਂ 'ਚ ਕੰਮ ਕਰ ਚੁੱਕੀ ਹੈ। ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਗਰੇਵਾਲ ਰਹਿੰਦੀ ਹੈ। ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਚੰਗੀ ਫੈਨ ਫਾਲੋਵਿੰਗ ਹੈ।

PunjabKesari

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News