9 ਦਿਨਾਂ ’ਚ ਅਜੇ ਦੇਵਗਨ ਦੀ ਫ਼ਿਲਮ ‘ਦ੍ਰਿਸ਼ਯਮ 2’ ਨੇ ਕਮਾ ਲਏ 126 ਕਰੋੜ

11/27/2022 1:37:14 PM

ਮੁੰਬਈ (ਬਿਊਰੋ)– ਅਜੇ ਦੇਵਗਨ ਸਟਾਰਰ ਫ਼ਿਲਮ ‘ਦ੍ਰਿਸ਼ਯਮ 2’ ਬਾਕਸ ਆਫਿਸ ’ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। 9 ਦਿਨਾਂ ’ਚ ਇਸ ਫ਼ਿਲਮ ਨੇ ਸ਼ਾਨਦਾਰ ਕਮਾਈ ਕਰ ਲਈ ਹੈ।

ਫ਼ਿਲਮ ਨੇ ਹੁਣ ਤਕ 126.58 ਕਰੋੜ ਰੁਪਏ ਕਮਾ ਲਏ ਹਨ। ਫ਼ਿਲਮ ਨੇ ਦੂਜੇ ਸ਼ੁੱਕਰਵਾਰ ਨੂੰ ਜਿਥੇ 7.87 ਕਰੋੜ ਰੁਪਏ ਦੀ ਕਮਾਈ ਕੀਤੀ, ਉਥੇ ਸ਼ਨੀਵਾਰ ਨੂੰ 14.05 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਨਾਲ ਆਪਣਾ ਜੇਤੂ ਮਾਰਚ ਜਾਰੀ ਰੱਖਿਆ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਸੋਨਮ ਬਾਜਵਾ 'ਤੇ ਆਇਆ ਜੀ ਖ਼ਾਨ ਦਾ ਦਿਲ, ਸ਼ਰੇਆਮ ਕੀਤਾ ਪਿਆਰ ਦਾ ਇਜ਼ਹਾਰ (ਵੀਡੀਓ)

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਤਵਾਰ ਯਾਨੀ 27 ਨਵੰਬਰ ਨੂੰ ‘ਦ੍ਰਿਸ਼ਯਮ 2’ 20 ਕਰੋੜ ਰੁਪਏ ਦੇ ਆਲੇ-ਦੁਆਲੇ ਦੀ ਬਾਕਸ ਆਫਿਸ ਕਲੈਕਸ਼ਨ ਕਰੇਗੀ।

PunjabKesari

ਦੱਸ ਦੇਈਏ ਕਿ ‘ਦ੍ਰਿਸ਼ਯਮ 2’ ਸਾਲ 2015 ’ਚ ਰਿਲੀਜ਼ ਹੋਈ ‘ਦ੍ਰਿਸ਼ਯਮ 1’ ਦਾ ਹੀ ਦੂਜਾ ਭਾਗ ਹੈ। ਇਸ ਫ਼ਿਲਮ ’ਚ ਅਜੇ ਦੇਵਗਨ ਤੋਂ ਇਲਾਵਾ ਤੱਬੂ, ਸ਼ਰਿਆ ਸਰਨ, ਇਸ਼ੀਤਾ ਦੱਤਾ, ਮਰੁਨਾਲ ਠਾਕੁਰ, ਅਕਸ਼ੇ ਖੰਨਾ ਤੇ ਰਜਤ ਕਪੂਰ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਅਭਿਸ਼ੇਕ ਪਾਠਕ ਨੇ ਡਾਇਰੈਕਟ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News