ਡੌਂਕੀ ’ਤੇ ਬਣੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਦਾ ਟਰੇਲਰ ਰਿਲੀਜ਼, ਦੇਖੋ ਵੀਡੀਓ

Tuesday, Dec 05, 2023 - 11:02 AM (IST)

ਡੌਂਕੀ ’ਤੇ ਬਣੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਦਾ ਟਰੇਲਰ ਰਿਲੀਜ਼, ਦੇਖੋ ਵੀਡੀਓ

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੀ ਇਸ ਸਾਲ ਤੀਜੀ ਫ਼ਿਲਮ 21 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਨਾਂ ਹੈ ‘ਡੰਕੀ’। ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ, ਜਿਸ ’ਚ ਹਰ ਤਰ੍ਹਾਂ ਦਾ ਰੰਗ ਦੇਖਣ ਨੂੰ ਮਿਲ ਰਿਹਾ ਹੈ। ਜਿਵੇਂ ਕਿ ਨਾਂ ਤੋਂ ਹੀ ਸਪੱਸ਼ਟ ਹੈ ਕਿ ਇਸ ’ਚ ਡੌਂਕੀ ਲਗਾਉਣ ਦੀ ਕਹਾਣੀ ਨੂੰ ਬਿਆਨ ਕੀਤਾ ਜਾਵੇਗਾ।

ਸ਼ਾਹਰੁਖ ਖ਼ਾਨ ਦੇ ਫ਼ਿਲਮ ’ਚ 4 ਦੋਸਤ ਹਨ, ਜੋ ਕਿਸੇ ਵੀ ਤਰ੍ਹਾਂ ਇੰਗਲੈਂਡ ਜਾਣਾ ਚਾਹੁੰਦੇ ਹਨ। ਹਾਲਾਂਕਿ ਅੰਗਰੇਜ਼ੀ ਨਾਂ ਆਉਣ ਕਾਰਨ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲਦਾ, ਜਿਸ ਦੇ ਚੱਲਦਿਆਂ ਉਹ ਡੌਂਕੀ ਦਾ ਸਹਾਰਾ ਲੈਂਦੇ ਹਨ। ਇਸ ਡੌਂਕੀ ਦੇ ਸਫ਼ਰ ’ਚ ਉਨ੍ਹਾਂ ਨੂੰ ਕੀ ਮੁਸ਼ਕਿਲਾਂ ਆਉਂਦੀਆਂ ਹਨ, ਇਸੇ ਦੇ ਆਲੇ-ਦੁਆਲੇ ਫ਼ਿਲਮ ਦੀ ਕਹਾਣੀ ਘੁੰਮਦੀ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਹਨੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਟਰੇਲਰ ਜਿਥੇ ਤੁਹਾਡੇ ਚਿਹਰੇ ’ਤੇ ਮੁਸਕਾਨ ਲਿਆਉਂਦਾ ਹੈ, ਉਥੇ ਭਾਵੁਕ ਵੀ ਕਰਦਾ ਹੈ। ਤੁਸੀਂ ਟਰੇਲਰ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਫ਼ਿਲਮ ਭਾਵਨਾਵਾਂ ਦੀ ਰੋਲਰਕਾਸਟਰ ਰਾਈਡ ਹੋਣ ਵਾਲੀ ਹੈ।

ਫ਼ਿਲਮ ’ਚ ਸ਼ਾਹਰੁਖ ਖ਼ਾਨ, ਤਾਪਸੀ ਪਨੂੰ, ਬੋਮਨ ਇਰਾਨੀ ਤੇ ਵਿੱਕੀ ਕੌਸ਼ਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਰਾਜਕੁਮਾਰ ਹਿਰਾਨੀ ਨੇ ਡਾਇਰੈਕਟ ਕੀਤਾ ਹੈ, ਜਿਸ ਨੂੰ ਜੀਓ ਸਟੂਡੀਓਜ਼, ਰੈੱਡ ਚਿੱਲੀਜ਼ ਐਂਟਰਟੇਨਮੈਂਟ ਤੇ ਰਾਜਕੁਮਾਰ ਹਿਰਾਨੀ ਫ਼ਿਲਮਜ਼ ਵਲੋਂ ਪੇਸ਼ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਡੰਕੀ’ ਦਾ ਟਰੇਲਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News