450 ਕਰੋੜ ਦੇ ਕਲੱਬ ਵੱਲ ਵਧੀ ਸ਼ਾਹਰੁਖ ਖ਼ਾਨ ਦੀ ‘ਡੰਕੀ’, ਜਾਣੋ ਹੁਣ ਤਕ ਦੀ ਕਲੈਕਸ਼ਨ

01/09/2024 6:08:33 PM

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਬਾਕਸ ਆਫਿਸ ’ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਫ਼ਿਲਮ ਨੇ 450 ਕਰੋੜ ਦੇ ਕਲੱਬ ’ਚ ਸ਼ਾਮਲ ਹੋਣ ਲਈ ਆਪਣੇ ਕਦਮ ਵਧਾ ਲਏ ਹਨ।

ਹੁਣ ਤਕ ‘ਡੰਕੀ’ ਦੀ ਕਮਾਈ 447.70 ਕਰੋੜ ਰੁਪਏ ਹੋ ਗਈ ਹੈ। ਉਮੀਦ ਹੈ ਕਿ 1-2 ਦਿਨਾਂ ਤਕ ਇਹ ਫ਼ਿਲਮ 450 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਯਸ਼ ਦੇ ਜਨਮਦਿਨ ਨੂੰ ਯਾਦਗਰ ਬਣਾਉਣ ਦੇ ਚੱਕਰ 'ਚ 3 ਲੋਕਾਂ ਦੀ ਮੌਤ, ਪੜ੍ਹੋ ਪੂਰੀ ਖ਼ਬਰ

3 ਫ਼ਿਲਮਾਂ ਦੀ ਕਮਾਈ 2500 ਕਰੋੜ ਦੇ ਪਾਰ
‘ਡੰਕੀ’ ਫ਼ਿਲਮ ਪਿਛਲੇ ਸਾਲ 21 ਦਸੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਈ ਸੀ। ਸ਼ਾਹਰੁਖ ਖ਼ਾਨ ਦੀ ਇਹ ਸਾਲ 2023 ਦੀ ਤੀਜੀ ਤੇ ਆਖਰੀ ਫ਼ਿਲਮ ਸੀ। ਇਕੱਲੇ ਸ਼ਾਹਰੁਖ ਖ਼ਾਨ ਨੇ ਆਪਣੀਆਂ ਇਨ੍ਹਾਂ ਤਿੰਨਾਂ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ 2500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

‘ਡੰਕੀ’ ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਤਾਪਸੀ ਪਨੂੰ, ਵਿੱਕੀ ਕੌਸ਼ਲ, ਬੋਮਨ ਈਰਾਨੀ, ਅਨਿਲ ਗਰੋਵਰ ਤੇ ਵਿਕਰਮ ਕੋਚਰ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਡੰਕੀ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh