Dusshera 2023: ਫ਼ਿਲਮੀ ਕਲਾਕਾਰਾਂ ''ਚ ਵੀ ਦੁਸਹਿਰੇ ਦੇ ਤਿਉਹਾਰ ਦਾ ਉਤਸ਼ਾਹ, ਇੰਝ ਦਿੱਤੀਆਂ ਫੈਨਜ਼ ਨੂੰ ਵਧਾਈਆਂ

Tuesday, Oct 24, 2023 - 03:58 PM (IST)

Dusshera 2023: ਫ਼ਿਲਮੀ ਕਲਾਕਾਰਾਂ ''ਚ ਵੀ ਦੁਸਹਿਰੇ ਦੇ ਤਿਉਹਾਰ ਦਾ ਉਤਸ਼ਾਹ, ਇੰਝ ਦਿੱਤੀਆਂ ਫੈਨਜ਼ ਨੂੰ ਵਧਾਈਆਂ

ਮੁੰਬਈ (ਬਿਊਰੋ) :  ਅੱਜ 24 ਅਕਤੂਬਰ ਨੂੰ ਦੇਸ਼ ਭਰ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਥਾਂ-ਥਾਂ ਰਾਵਣ ਦੇ ਵੱਡੇ-ਵੱਡੇ ਪੁਤਲੇ ਸਾੜੇ ਜਾਣਗੇ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ। ਆਲੀਆ ਤੋਂ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ।

PunjabKesari

ਅਦਾਕਾਰਾ ਆਲੀਆ ਭੱਟ ਨੇ ਆਪਣੀ ਇੰਸਟਾ ਸਟੋਰੀ 'ਤੇ ਭਗਵਾਨ ਰਾਮ ਦੀ ਤਸਵੀਰ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਆਪਣੇ ਫੈਨਜ਼ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਸ ਨੇ ਇਸ ਤਸਵੀਰ ਨਾਲ ਲਿਖਿਆ ਹੈ, "ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ।" 

PunjabKesari

ਕੈਟਰੀਨਾ ਕੈਫ ਨੇ ਆਪਣੀ ਖੂਬਸੂਰਤ ਤਸਵੀਰ ਇੰਸਟਾਗ੍ਰਾਮ 'ਤੇ ਪੋਸਟ ਕਰਦਿਆਂ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

PunjabKesari

ਉਥੇ ਹੀ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਤਸਵੀਰ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। 

PunjabKesari

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, ''ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਬਹੁਤ-ਬਹੁਤ ਮੁਬਾਰਕਾਂ। 

PunjabKesari

ਸਿਧਾਰਥ ਮਲਹੋਤਰਾ ਨੇ ਮਾਈਕ੍ਰੋਬਲਾਗਿੰਗ ਸਾਈਟ ਐਕਸ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, "ਦੁਸਹਿਰਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਬੁਰਾਈ ਕਦੇ ਵੀ ਸੱਚ ਦੀ ਰੋਸ਼ਨੀ ਨੂੰ ਬੁਝਾ ਨਹੀਂ ਸਕਦੀ। ਦੁਸਹਿਰਾ ਮੁਬਾਰਕ।"

PunjabKesari

ਬਾਲੀਵੁੱਡ ਦੇ ਖਿਲਾੜੀ ਕੁਮਾਰ ਨੇ ਵੀ ਦੁਸਹਿਰੇ ਦੇ ਤਿਉਹਾਰ 'ਤੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਲਿਖਿਆ, ''ਦੁਸਹਿਰੇ 'ਤੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਦੁਸਹਿਰਾ ਮੁਬਾਰਕ।''


author

sunita

Content Editor

Related News